Weather Update: ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਸਰਗਰਮ ਹੋ ਗਿਆ ਹੈ, ਜਿਸ ਕਾਰਨ ਯੂਪੀ ਤੋਂ ਲੈ ਕੇ ਬਿਹਾਰ ਤੱਕ ਬਰਸਾਤ ਦਾ ਸਿਲਸਿਲਾ ਜਾਰੀ ਹੈ।
ABP Sanjha

Weather Update: ਦੇਸ਼ ਭਰ ਦੇ ਜ਼ਿਆਦਾਤਰ ਸੂਬਿਆਂ 'ਚ ਮਾਨਸੂਨ ਸਰਗਰਮ ਹੋ ਗਿਆ ਹੈ, ਜਿਸ ਕਾਰਨ ਯੂਪੀ ਤੋਂ ਲੈ ਕੇ ਬਿਹਾਰ ਤੱਕ ਬਰਸਾਤ ਦਾ ਸਿਲਸਿਲਾ ਜਾਰੀ ਹੈ।

ਇਸ ਵਿਚਾਲੇ ਜਿੱਥੇ ਆਮ ਜਨਤਾ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਸ਼ਹਿਰ ਪਾਣੀ ਕਾਰਨ ਜਲਥਲ ਹੋ ਗਏ ਹਨ।
ABP Sanjha

ਇਸ ਵਿਚਾਲੇ ਜਿੱਥੇ ਆਮ ਜਨਤਾ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਸ਼ਹਿਰ ਪਾਣੀ ਕਾਰਨ ਜਲਥਲ ਹੋ ਗਏ ਹਨ।

ਇੱਕ ਪਾਸੇ ਜਿੱਥੇ ਕੁਝ ਰਾਜਾਂ ਵਿੱਚ ਜ਼ੋਰਦਾਰ ਮੀਂਹ ਪੈ ਰਿਹਾ ਹੈ ਅਤੇ ਕੁਝ ਥਾਵਾਂ 'ਤੇ ਬੂੰਦਾ-ਬਾਂਦੀ ਵੀ ਹੋ ਰਹੀ ਹੈ, ਪਰ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਵੀ ਮੀਂਹ ਦੀ ਇੱਕ ਬੂੰਦ ਨਹੀਂ ਪਈ।
ABP Sanjha

ਇੱਕ ਪਾਸੇ ਜਿੱਥੇ ਕੁਝ ਰਾਜਾਂ ਵਿੱਚ ਜ਼ੋਰਦਾਰ ਮੀਂਹ ਪੈ ਰਿਹਾ ਹੈ ਅਤੇ ਕੁਝ ਥਾਵਾਂ 'ਤੇ ਬੂੰਦਾ-ਬਾਂਦੀ ਵੀ ਹੋ ਰਹੀ ਹੈ, ਪਰ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਵੀ ਮੀਂਹ ਦੀ ਇੱਕ ਬੂੰਦ ਨਹੀਂ ਪਈ।

ਦਰਅਸਲ, ਦਿੱਲੀ ਵਿੱਚ ਮਾਨਸੂਨ ਆਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਦੋ ਦਿਨਾਂ ਤੋਂ ਦਿੱਲੀ ਵਿੱਚ ਬਾਰਿਸ਼ ਦੀ ਇੱਕ ਬੂੰਦ ਵੀ ਨਹੀਂ ਪਈ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੀ ਖੁਸ਼ਕੀ ਅੱਜ ਖਤਮ ਹੋ ਸਕਦੀ ਹੈ।
ABP Sanjha

ਦਰਅਸਲ, ਦਿੱਲੀ ਵਿੱਚ ਮਾਨਸੂਨ ਆਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਦੋ ਦਿਨਾਂ ਤੋਂ ਦਿੱਲੀ ਵਿੱਚ ਬਾਰਿਸ਼ ਦੀ ਇੱਕ ਬੂੰਦ ਵੀ ਨਹੀਂ ਪਈ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੀ ਖੁਸ਼ਕੀ ਅੱਜ ਖਤਮ ਹੋ ਸਕਦੀ ਹੈ।

ABP Sanjha

ਆਈਐਮਡੀ ਮੁਤਾਬਕ ਅੱਜ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ ਪਰ ਇਹ ਮੀਂਹ ਭਾਰੀ ਨਹੀਂ ਹੋਵੇਗਾ।

ABP Sanjha

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦਾ ਅਨੁਮਾਨ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਰਾਜਧਾਨੀ 'ਚ ਨਮੀ ਕਾਫੀ ਵਧ ਗਈ ਹੈ।

ABP Sanjha

ਦੇਸ਼ ਭਰ 'ਚ ਹੋ ਰਹੀ ਬਾਰਿਸ਼ ਦੇ ਵਿਚਕਾਰ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ 'ਚ 16 ਜੁਲਾਈ ਤੱਕ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ABP Sanjha

IMD ਦੇ ਅਨੁਸਾਰ, ਪੂਰਬੀ ਉੱਤਰ ਪ੍ਰਦੇਸ਼ ਦੇ ਖੇਤਰਾਂ ਵਿੱਚ ਇਸਦਾ ਪ੍ਰਭਾਵ ਜ਼ਿਆਦਾ ਦਿਖਾਈ ਦੇ ਸਕਦਾ ਹੈ। ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਜਲੀ ਡਿੱਗਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ABP Sanjha

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼,

ABP Sanjha

ਪੱਛਮੀ ਬੰਗਾਲ, ਓਡੀਸ਼ਾ, ਸਿੱਕਮ, ਬਿਹਾਰ ਵਿੱਚ 13 ਤੋਂ 15 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ABP Sanjha

ਅਜਿਹੇ ਵਿੱਚ ਇਨ੍ਹਾਂ ਰਾਜਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਦੀਆਂ ਅਤੇ ਤਾਲਾਬਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।