ਅਕਤੂਬਰ ਵਿੱਚ ਵੀ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਵਧ ਸਕਦਾ ਹੈ। ਹਾਲਾਂਕਿ, ਸ਼ਨੀਵਾਰ ਨੂੰ ਉੱਤਰੀ ਭਾਰਤ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਭਾਰੀ ਮੀਂਹ ਤੋਂ ਇਨਕਾਰ ਕੀਤਾ ਹੈ। ਆਈਐਮਡੀ ਮੁਤਾਬਕ ਸ਼ੁੱਕਰਵਾਰ ਤੱਕ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਇੱਥੇ ਸਖ਼ਤ ਗਰਮੀ ਹੋਵੇਗੀ। ਇੱਥੇ ਵੱਧ ਤੋਂ ਵੱਧ ਤਾਪਮਾਨ 42.27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25.54 ਡਿਗਰੀ ਸੈਲਸੀਅਸ ਹੋ ਸਕਦਾ ਹੈ। ਅਜਿਹਾ ਹੀ ਮੌਸਮ 4 ਤੋਂ 6 ਅਕਤੂਬਰ ਤੱਕ ਜਾਰੀ ਰਹੇਗਾ।