ਮੌਸਮ ਵਿਭਾਗ ਨੇ ਦੇਸ਼ ਦੇ ਕਈ ਸੂਬਿਆਂ 'ਚ ਅਗਲੇ ਕੁਝ ਘੰਟਿਆਂ 'ਚ ਭਾਰੀ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।



ਆਈਐਮਡੀ ਨੇ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ Rain alert ਜਾਰੀ ਕੀਤਾ ਹੈ।



ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਇੰਨਾ ਹੀ ਨਹੀਂ ਮੌਸਮ ਵਿਭਾਗ ਨੇ ਕਿਹਾ ਹੈ ਕਿ ਇਨ੍ਹਾਂ ਇਲਾਕਿਆਂ 'ਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।



IMD ਨੇ ਸੋਸ਼ਲ ਮੀਡੀਆ X 'ਤੇ ਇੱਕ ਪੋਸਟ 'ਚ ਲਿਖਿਆ, ਅਗਲੇ 3 ਘੰਟਿਆਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਪੱਛਮੀ ਅਸਾਮ, ਮੇਘਾਲਿਆ, ਪੱਛਮੀ ਅਰੁਣਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਸਥਾਨਾਂ 'ਤੇ ਗਰਜ ਅਤੇ ਤੇਜ਼ ਹਵਾਵਾਂ ਹਨ। ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ।



ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਆਈਐਮਡੀ ਨੇ ਪੱਛਮੀ ਬੰਗਾਲ ਅਤੇ ਉੱਤਰ ਪੂਰਬ ਦੇ ਰਾਜਾਂ ਲਈ ਔਰੇਂਜ ਅਲਰਟ ਅਤੇ ਰੈੱਡ ਅਲਰਟ ਜਾਰੀ ਕੀਤਾ ਸੀ ਅਤੇ ਅਗਲੇ ਕੁਝ ਦਿਨਾਂ ਵਿੱਚ ਇਸ ਖੇਤਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ।



ਫਿਰ IMD ਨੇ ਸੋਮਵਾਰ ਅਤੇ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।



ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਗਰਮੀ ਦਾ ਕਹਿਰ ਬਣਿਆ ਰਹੇਗਾ।



ਪੰਜਾਬ ਦੇ ਲੋਕਾਂ ਨੂੰ ਹਲੇ ਕੁੱਝ ਹੋਰ ਦਿਨ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ।



ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, SAS ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ।



ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।