Internet services to be suspended: ਇੰਟਰਨੈਟ ਯੂਜ਼ਰਸ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਉਨ੍ਹਾਂ ਦੇ ਆਨਲਾਈਨ ਕੰਮ ਪ੍ਰਭਾਵਿਤ ਹੋ ਸਕਦੇ ਹਨ।

Published by: ABP Sanjha

ਦੱਸ ਦੇਈਏ ਕਿ ਸਰਕਾਰ ਵੱਲੋਂ ਅੱਜ ਸਵੇਰੇ 12:30 ਵਜੇ ਤੋਂ ਲੈ ਕੇ ਰਾਤ 10:00 ਵਜੇ ਤੱਕ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

Published by: ABP Sanjha

ਇਸ ਖਬਰ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਆਖਿਰ ਇਹ ਫੈਸਲਾ ਅਚਾਨਕ ਕਿਉਂ ਲਿਆ ਗਿਆ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

Published by: ABP Sanjha

ਅਸਲ, ਵਿੱਚ ਹਰਿਆਣਾ ਸਰਕਾਰ ਨੇ ਫਰੀਦਾਬਾਦ ਵਿੱਚ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਤਹਿਤ ਪ੍ਰਸ਼ਾਸਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਐਨਆਈਟੀ ਖੇਤਰ ਵਿੱਚ ਬੁਲਡੋਜ਼ਰ ਅਭਿਆਨ ਚਲਾਏਗਾ।

Published by: ABP Sanjha

ਇਸ ਕਾਰਵਾਈ ਦੇ ਮੱਦੇਨਜ਼ਰ, ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹਰਿਆਣਾ ਸਰਕਾਰ ਵੱਲੋਂ ਦੇਰ ਰਾਤ ਨੂੰ ਹੁਕਮ ਜਾਰੀ ਕੀਤੇ ਗਏ ਸਨ।

Published by: ABP Sanjha

ਹੁਕਮਾਂ ਅਨੁਸਾਰ, ਇੰਟਰਨੈੱਟ ਸੇਵਾਵਾਂ 'ਤੇ ਰੋਕ 30 ਮਈ, 2026 ਨੂੰ ਸਵੇਰੇ 12:30 ਵਜੇ ਤੋਂ ਲਾਗੂ ਹੋ ਗਈ, ਜੋ ਰਾਤ 10:00 ਵਜੇ ਤੱਕ ਲਾਗੂ ਰਹੇਗੀ।

Published by: ABP Sanjha

ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਫਰੀਦਾਬਾਦ ਦੇ ਐਨਆਈਟੀ ਜ਼ੋਨ ਦੇ ਇੱਕ ਨਿਰਧਾਰਤ ਖੇਤਰ ਵਿੱਚ ਮੋਬਾਈਲ ਇੰਟਰਨੈਟ, ਬਲਕ ਐਸਐਮਐਸ ਅਤੇ ਡੋਂਗਲ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ।

Published by: ABP Sanjha

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਕਦਮ ਸੋਸ਼ਲ ਮੀਡੀਆ ਅਤੇ ਮੈਸੇਜਿੰਗ ਪਲੇਟਫਾਰਮਾਂ ਜਿਵੇਂ ਕਿ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਐਕਸ ਰਾਹੀਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਜਾਂ ਭੜਕਾਊ ਸਮੱਗਰ ਫੈਲਣ ਤੋਂ ਰੋਕਣ ਲਈ ਚੁੱਕਿਆ ਗਿਆ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇੰਟਰਨੈੱਟ ਬੰਦ ਕਰਨ ਸੰਬੰਧੀ ਇਹ ਹੁਕਮ ਪੂਰੇ ਫਰੀਦਾਬਾਦ ਵਿੱਚ ਲਾਗੂ ਨਹੀਂ ਹੋਵੇਗਾ।

Published by: ABP Sanjha

ਇਹ ਪਾਬੰਦੀ ਐਨਆਈਟੀ ਜ਼ੋਨ ਦੇ ਅੰਦਰ ਇੱਕ ਨਿਰਧਾਰਤ ਫੋਕਲ ਪੁਆਇੰਟ ਦੇ ਆਲੇ ਦੁਆਲੇ ਇੱਕ ਕਿਲੋਮੀਟਰ ਦੇ ਘੇਰੇ ਤੱਕ ਸੀਮਤ ਰਹੇਗੀ।

Published by: ABP Sanjha