Weather Update: ਮੌਸਮ ਵਿੱਚ ਲਗਾਤਾਰ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਬਦਲਦੇ ਮੌਸਮ ਦੇ ਚਲਦਿਆਂ ਸਵੇਰੇ ਅਤੇ ਰਾਤ ਠੰਡਕ ਦਾ ਅਹਿਸਾਸ ਹੋ ਰਿਹਾ ਹੈ।

Published by: ABP Sanjha

ਮੌਸਮ ਵਿਭਾਗ ਅਨੁਸਾਰ ਅਗਲੇ 36 ਘੰਟਿਆਂ ਦੌਰਾਨ ਕਈ ਸੂਬਿਆਂ 'ਚ ਭਾਰੀ ਤਬਾਹੀ ਹੋਣ ਦਾ ਖ਼ਦਸ਼ਾ ਹੈ। ਦੱਖਣੀ ਭਾਰਤ ਤੇ ਪੂਰਬ-ਉੱਤਰ ਦੇ ਸੂਬਿਆਂ 'ਚ ਚੱਕਰਵਾਤੀ ਹਵਾਵਾਂ ਕਾਰਨ ਮੌਸਮ ਬੇਹੱਦ ਖ਼ਰਾਬ ਰਹਿਣ ਦਾ ਅਨੁਮਾਨ ਹੈ।

Published by: ABP Sanjha

ਮੌਸਮ ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼, ਅਸਾਮ, ਸਿੱਕਮ, ਨਾਗਾਲੈਂਡ, ਮਨੀਪੁਰ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ 'ਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨੀ ਹਵਾਵਾਂ ਚੱਲ ਸਕਦੀਆਂ ਹਨ।

Published by: ABP Sanjha

ਇਸ ਦੌਰਾਨ ਦਰਮਿਆਨੇ ਤੋਂ ਭਾਰੀ ਮੀਂਹ, ਬਿਜਲੀ ਚਮਕਣ ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਵਿਕਸ਼ੋਭ (Western Disturbance) ਦੇ ਪ੍ਰਭਾਵ ਕਾਰਨ ਹਿਮਾਚਲ ਪ੍ਰਦੇਸ਼...

Published by: ABP Sanjha

ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ-ਹਲਕੀ ਬਾਰਿਸ਼ ਜਾਰੀ ਰਹੇਗੀ। ਦੂਜੇ ਪਾਸੇ, ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਰਾਜਸਥਾਨ ਅਤੇ ਯੂਪੀ ਸਣੇ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਮੌਸਮ ਸਾਫ਼ ਰਹੇਗਾ...

Published by: ABP Sanjha

ਜਿਸ ਕਾਰਨ ਤਾਪਮਾਨ 'ਚ ਵਾਧਾ ਹੋਵੇਗਾ ਅਤੇ ਗਰਮੀ ਦਾ ਅਹਿਸਾਸ ਤੇਜ਼ ਹੋ ਜਾਵੇਗਾ। 12 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 30°C ਅਤੇ ਦਿੱਲੀ ਵਿੱਚ 35°C ਰਹਿਣ ਦਾ ਅਨੁਮਾਨ ਹੈ।

Published by: ABP Sanjha

ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਤੋਂ ਕਈ ਸੂਬਿਆਂ ਵਿੱਚ ਲੂ (Heatwave) ਚੱਲਣ ਦੀ ਸੰਭਾਵਨਾ ਹੈ, ਖ਼ਾਸ ਕਰਕੇ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Published by: ABP Sanjha

ਜਿੱਥੋਂ ਤੱਕ ਮਾਨਸੂਨ ਦਾ ਸਵਾਲ ਹੈ, ਇਹ ਜੂਨ ਮਹੀਨੇ ਵਿੱਚ ਦਸਤਕ ਦੇ ਸਕਦਾ ਹੈ, ਪਰ ਇਸ ਦੀ ਰਫ਼ਤਾਰ ਧੀਮੀ ਰਹਿਣ ਅਤੇ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਉਮੀਦ ਹੈ।

Published by: ABP Sanjha