NDA ਦੀ ਬੈਠਕ 'ਚ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਚੁਣਿਆ ਗਿਆ ਹੈ।



ਐਨਡੀਏ ਦੀ ਮੀਟਿੰਗ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ।



ਇਸ ਤੋਂ ਪਹਿਲਾਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਵਿਰੋਧੀ ਪਾਰਟੀਆਂ ਦਾ ਇੰਡੀਆ ਗਠਜੋੜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗਾ।



ਦਰਅਸਲ ਮੰਗਲਵਾਰ (4 ਜੂਨ) ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। NDA ਗਠਜੋੜ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ।



ਹਾਲਾਂਕਿ ਚੋਣ ਨਤੀਜੇ ਆਉਣ ਤੋਂ ਬਾਅਦ NDA 'ਚ ਪ੍ਰਧਾਨ ਮੰਤਰੀ ਦੇ ਚਿਹਰੇ ਨੂੰ ਲੈ ਕੇ 24 ਘੰਟਿਆਂ ਤੋਂ ਚੱਲੀ ਆ ਰਹੀ ਸਸਪੈਂਸ ਆਖਰਕਾਰ ਖਤਮ ਹੋ ਗਿਆ ਹੈ।



NDA ਗਠਜੋੜ ਦੀ ਬੈਠਕ ਬੁੱਧਵਾਰ ਯਾਨੀਕਿ ਅੱਜ 5 ਜੂਨ ਨੂੰ ਹੋਈ। ਭਾਜਪਾ ਸਮੇਤ 16 ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।



ਸੱਤਾਧਾਰੀ ਗਠਜੋੜ ਦੇ ਭਾਈਵਾਲ ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਨੇ ਭਾਜਪਾ ਨੂੰ ਸਮਰਥਨ ਪੱਤਰ ਸੌਂਪ ਦਿੱਤਾ ਹੈ।



ਇਸ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ।



ਜਿਸ ਵਿੱਚ ਕਿਹਾ ਗਿਆ ਕਿ ਮੋਦੀ ਦੀ ਅਗਵਾਈ ਹੇਠਲੀ ਐਨ.ਡੀ.ਏ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਸਦਕਾ ਭਾਰਤ ਦੇ 140 ਕਰੋੜ ਨਾਗਰਿਕਾਂ ਨੇ ਪਿਛਲੇ 10 ਸਾਲਾਂ ਵਿੱਚ ਦੇਸ਼ ਨੂੰ ਹਰ ਖੇਤਰ ਵਿੱਚ ਵਿਕਾਸ ਹੁੰਦਾ ਦੇਖਿਆ ਹੈ।



ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿੱਚ ਐਨਡੀਏ ਗਠਜੋੜ ਨੇ 293 ਸੀਟਾਂ ਜਿੱਤੀਆਂ ਹਨ।