ਦੇਸ਼ 'ਚ ਪੈ ਰਹੀ ਕਹਿਰ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ। ਲਗਾਤਾਰ ਵੱਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਭਾਰਤੀ ਮੌਸਮ ਵਿਭਾਗ ਨੇ ਦੇਸ਼ ਭਰ 'ਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।



IMD ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਐਤਵਾਰ ਯਾਨੀਕਿ 19 ਮਈ ਤੋਂ 22 ਮਈ ਤੱਕ ਅਲਰਟ ਜਾਰੀ ਕੀਤਾ ਹੈ।



IMD ਨੇ ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਪੱਛਮੀ ਰਾਜਸਥਾਨ ਲਈ ਰੈੱਡ ਅਲਰਟ ਦੀ ਚੇਤਾਵਨੀ ਜਾਰੀ ਕੀਤੀ ਹੈ।



ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ 'ਚ ਔਰੇਂਜ ਅਲਰਟ ਦੀ ਭਵਿੱਖਬਾਣੀ ਕੀਤੀ ਗਈ ਹੈ।



IMD ਦੇਸ਼ ਵਿੱਚ ਮੌਸਮ ਸੰਬੰਧੀ ਕਿਸੇ ਵੀ ਕਿਸਮ ਦੀ ਚੇਤਾਵਨੀ ਲਈ ਵੱਖ-ਵੱਖ ਰੰਗਾਂ ਦੀ ਵਰਤੋਂ ਕਰਦਾ ਹੈ।



ਜਿਵੇਂ ਖ਼ਤਰਨਾਕ ਸਥਿਤੀ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਤਾਪਮਾਨ ਆਪਣੇ ਉੱਚੇ ਪੱਧਰ 'ਤੇ ਹੁੰਦਾ ਹੈ, ਜਾਨ-ਮਾਲ ਦੇ ਨੁਕਸਾਨ ਦਾ ਖਤਰਾ ਵਧ ਜਾਂਦਾ ਹੈ, ਤਾਂ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ।



ਮੌਸਮ ਖਰਾਬ ਹੋਣ 'ਤੇ ਔਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ।



ਇਹ ਇਹ ਵੀ ਦੱਸਦਾ ਹੈ ਕਿ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਲੋਕਾਂ ਨੂੰ ਕਿਸ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।



ਲੋਕਾਂ ਨੂੰ ਮੌਸਮ ਬਾਰੇ ਸੁਚੇਤ ਕਰਨ ਦੀ ਲੋੜ ਪੈਣ 'ਤੇ ਮੌਸਮ ਵਿਭਾਗ ਯੈਲੋ ਅਲਰਟ ਜਾਰੀ ਕਰਦਾ ਹੈ।



ਯਾਨੀ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਖ਼ਰਾਬ ਰਹੇਗਾ ਜਾਂ ਕੀ ਹਾਲਾਤ ਪੈਦਾ ਹੋ ਸਕਦੇ ਹਨ, ਇਸ ਬਾਰੇ ਚੇਤਾਵਨੀ ਦਿੱਤੀ ਜਾਂਦੀ ਹੈ।