Congress Leader: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ।

Published by: ABP Sanjha

ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਪਾਰਟੀ ਇੰਚਾਰਜ ਦੀਪਕ ਬਾਬਰੀਆ ਦਾ ਸ਼ਨੀਵਾਰ (10 ਅਕਤੂਬਰ) ਨੂੰ ਦੇਹਾਂਤ ਹੋ ਗਿਆ।

Published by: ABP Sanjha

ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਵਿੱਚ ਡੂੰਘੇ ਸੋਗ ਦੀ ਲਹਿਰ ਦੌੜ ਗਈ ਹੈ। ਦੀਪਕ ਬਾਬਰੀਆ ਕਾਂਗਰਸ ਦੇ ਇੱਕ ਮਹੱਤਵਪੂਰਨ ਸੰਗਠਨਕਰਤਾ ਸਨ।

Published by: ABP Sanjha

ਜੂਨ 2023 ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਹਰਿਆਣਾ ਅਤੇ ਦਿੱਲੀ ਦਾ ਇੰਚਾਰਜ ਨਿਯੁਕਤ ਕੀਤਾ ਸੀ।

Published by: ABP Sanjha

ਇਸ ਤੋਂ ਪਹਿਲਾਂ ਉਹ ਮੱਧ ਪ੍ਰਦੇਸ਼ ਵਿੱਚ ਵੀ ਪਾਰਟੀ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾ ਚੁੱਕੇ ਸਨ।

Published by: ABP Sanjha

ਉਨ੍ਹਾਂ ਨੇ ਸੂਬਾਈ ਲੀਡਰਸ਼ਿਪ ਅਤੇ ਹਾਈਕਮਾਨ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

Published by: ABP Sanjha

ਹਰਿਆਣਾ ਵਿਧਾਨ ਸਭਾ ਚੋਣਾਂ 2024 ਦੇ ਨਤੀਜੇ ਆਉਣ ਤੋਂ ਬਾਅਦ, ਦੀਪਕ ਬਾਬਰੀਆ ਨੇ ਖ਼ਰਾਬ ਸਿਹਤ ਅਤੇ ਚੋਣ ਨਤੀਜਿਆਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ।

Published by: ABP Sanjha

ਉਨ੍ਹਾਂ ਦੀ ਮੌਤ 'ਤੇ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।

Published by: ABP Sanjha