Union Minister Resigns: ਸਿਆਸੀ ਜਗਤ ਤੋਂ ਵੱਡੀ ਅਤੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ।

Published by: ABP Sanjha

ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Published by: ABP Sanjha

ਰਾਸ਼ਟਰਪਤੀ ਭਵਨ ਨੇ ਮੰਗਲਵਾਰ ਸਵੇਰੇ ਅਧਿਕਾਰਤ ਤੌਰ 'ਤੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਜਾਰਜ ਕੁਰੀਅਨ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ।

Published by: ABP Sanjha

ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੰਵਿਧਾਨ ਦੀ ਧਾਰਾ 75(2) ਦੇ ਤਹਿਤ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਜਾਰਜ ਕੁਰੀਅਨ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।

Published by: ABP Sanjha

ਇਸ ਦੇ ਨਾਲ, ਕੁਰੀਅਨ ਹੁਣ ਕੇਂਦਰੀ ਮੰਤਰੀ ਪ੍ਰੀਸ਼ਦ ਦਾ ਹਿੱਸਾ ਨਹੀਂ ਰਹੇ। ਕੁਰੀਅਨ ਦੇ ਅਸਤੀਫ਼ੇ ਤੋਂ ਬਾਅਦ, ਇਹ ਸਵਾਲ ਉਠਾਏ ਜਾ ਰਹੇ ਹਨ ਕਿ ਅਚਾਨਕ ਅਸਤੀਫ਼ੇ ਦੀ ਵਜ੍ਹਾ ਕੀ ਹੈ?

Published by: ABP Sanjha

ਸੰਗਠਨ ਵਿੱਚ ਲੰਬੇ ਸਮੇਂ ਤੱਕ ਸਰਗਰਮ ਸ਼ਮੂਲੀਅਤ ਤੋਂ ਬਾਅਦ, ਉਸਨੇ ਰਾਸ਼ਟਰੀ ਪੱਧਰ ਦੀਆਂ ਜ਼ਿੰਮੇਵਾਰੀਆਂ ਵੀ ਪ੍ਰਾਪਤ ਕੀਤੀਆਂ। ਕੇਂਦਰੀ ਘੱਟ ਗਿਣਤੀ ਕਾਰਜ ਰਾਜ ਮੰਤਰੀ ਜਾਰਜ ਕੁਰੀਅਨ ਨੇ...

Published by: ABP Sanjha

ਰਾਜ ਸਭਾ ਮੈਂਬਰ ਵਜੋਂ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਨੇ ਹਾਲ ਹੀ 'ਚ ਹੋਈਆਂ ਰਾਜ ਸਭਾ ਚੋਣਾਂ 'ਚ ਉਨ੍ਹਾਂ ਨੂੰ ਮੁੜ ਉਮੀਦਵਾਰ ਨਾ ਬਣਾਉਣ ਦਾ ਫੈਸਲਾ ਕੀਤਾ ਸੀ।

Published by: ABP Sanjha

ਰਾਸ਼ਟਰਪਤੀ ਭਵਨ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਉਹ ਕੁਰੀਅਨ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲਾ 'ਚ ਕੇਂਦਰੀ ਰਾਜ ਮੰਤਰੀ ਦਾ ਚਾਰਜ ਵੀ ਸੰਭਾਲ ਰਹੇ ਸਨ।

Published by: ABP Sanjha

ਬਿਆਨ 'ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ 'ਤੇ ਕੇਂਦਰੀ ਕੈਬਨਿਟ ਤੋਂ ਕੁਰੀਅਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਿਆ ਹੈ।

Published by: ABP Sanjha

ਕੁਰੀਅਨ ਕੇਂਦਰ ਸਰਕਾਰ 'ਚ ਇਕਮਾਤਰ ਅਜਿਹੇ ਮੰਤਰੀ ਸਨ, ਜੋ ਈਸਾਈ ਭਾਈਚਾਰੇ ਤੋਂ ਆਉਂਦੇ ਹਨ। ਰਾਜ ਸਭਾ 'ਚ ਉਨ੍ਹਾਂ ਦਾ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਗਿਆ ਸੀ।

Published by: ABP Sanjha