ਮੌਸਮ ਵਿਭਾਗ ਵਲੋਂ ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ

Published by: ਏਬੀਪੀ ਸਾਂਝਾ

ਗੋਆ ਅਤੇ ਕੋਂਕਣ ਖੇਤਰਾਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ।



ਮੌਸਮ ਵਿਭਾਗ ਨੇ ਕਿਹਾ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਤੱਟ ਨੇੜੇ ਅਰਬ ਸਾਗਰ 'ਚ ਘੱਟ ਦਬਾਅ ਬਣ ਰਿਹਾ ਹੈ,



ਜਿਸ ਕਾਰਨ ਗੋਆ ਅਤੇ ਕੋਂਕਣ 'ਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਅਗਲੇ ਦੋ ਦਿਨਾਂ ਵਿਚ ਕੁਝ ਥਾਵਾਂ ਉਤੇ ਹਲਕੇ ਮੀਂਹ ਦੀ ਸੰਭਾਵਨਾ ਹੈ।



ਇਸ ਦੌਰਾਨ ਤਾਪਮਾਨ ਵਿਚ ਇਕਦਮ ਗਿਰਾਵਟ ਆਵੇਗੀ। ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਇਸ ਦੇ ਨਾਲ ਹੀ IMD ਨੇ ਕਿਹਾ ਕਿ ਸ਼ਨੀਵਾਰ ਨੂੰ ਪੂਰਬੀ ਗੁਜਰਾਤ, ਉੱਤਰੀ ਅਤੇ ਦੱਖਣੀ ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ ਅਤੇ ਅਰੁਣਾਚਲ ਪ੍ਰਦੇਸ਼ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।



ਇਸ ਦੇ ਨਾਲ ਹੀ ਛੱਤੀਸਗੜ੍ਹ, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।



ਕੁਝ ਹਿੱਸਿਆਂ ਵਿੱਚ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।



ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਦੇ ਤਾਪਮਾਨ ਵਿੱਚ ਬਦਲਾਅ ਦਰਜ ਕੀਤਾ ਗਿਆ ਹੈ।