ਦੇਸ਼ ਦੇ ਕਈ ਰਾਜਾਂ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਪੂਰਬੀ ਮੱਧ ਪ੍ਰਦੇਸ਼, ਵਿਦਰਭ, ਉੜੀਸਾ, ਛੱਤੀਸਗੜ੍ਹ, ਤੱਟੀ ਕਰਨਾਟਕ, ਪੱਛਮੀ ਮੱਧ ਪ੍ਰਦੇਸ਼, ਕੋਂਕਣ, ਗੋਆ, ਪੂਰਬੀ ਰਾਜਸਥਾਨ, ਦੱਖਣੀ ਅੰਦਰੂਨੀ ਕਰਨਾਟਕ ਅਤੇ ਉੱਤਰਾਖੰਡ ਵਿਚ ਭਾਰੀ ਬਾਰਸ਼ ਕਾਰਨ ਹਾਲਾਤ ਵਿਗੜ ਗਏ ਹਨ। ਇਸ ਤੋਂ ਇਲਾਵਾ ਮੱਧ ਮਹਾਰਾਸ਼ਟਰ ਦੇ ਤੱਟਵਰਤੀ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਦੀਆਂ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 28 ਤੇ 29 ਜੁਲਾਈ ਨੂੰ ਮੌਸਮ ਖੁਸ਼ਕ ਅਤੇ 30 ਤੇ 31 ਜੁਲਾਈ ਨੂੰ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਤਕੀਂ ਜੁਲਾਈ ਮਹੀਨੇ ਵਿੱਚ ਆਮ ਨਾਲੋਂ 43 ਫ਼ੀਸਦ ਮੀਂਹ ਘੱਟ ਪਿਆ ਹੈ। ਮੌਸਮ ਵਿਭਾਗ ਅਨੁਸਾਰ ਪੂਰਬੀ ਉੱਤਰ-ਪੱਛਮੀ ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਤੋਂ ਲੈ ਕੇ ਉੱਤਰ-ਪੱਛਮੀ ਹਿਮਾਚਲ ਪ੍ਰਦੇਸ਼, ਦੱਖਣੀ ਹਰਿਆਣਾ, ਤੇਲੰਗਾਨਾ, ਦੱਖਣੀ ਛੱਤੀਸਗੜ੍ਹ ਪੂਰਬੀ ਮੱਧ ਪ੍ਰਦੇਸ਼, ਸਿੱਕਮ, ਪੂਰਬੀ ਬਿਹਾਰ, ਕੇਰਲ ਅਤੇ ਲਕਸ਼ਦੀਪ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਉੱਤਰਾਖੰਡ ਵਿੱਚ 28 ਤੋਂ 30 ਜੁਲਾਈ ਦਰਮਿਆਨ ਮੀਂਹ ਪੈ ਸਕਦਾ ਹੈ। ਅਗਲੇ 24 ਘੰਟਿਆਂ ਦੌਰਾਨ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਪੱਛਮੀ ਹਿਮਾਲਿਆ ਦੇ ਕੁਝ ਹਿੱਸਿਆਂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਓਡੀਸ਼ਾ, ਕੋਂਕਣ ਅਤੇ ਗੋਆ, ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ ਮੀਂਹ ਸੰਭਵ ਹੈ