ਮਹਿਲਾ ਕ੍ਰਿਕਟ ਵਿਸ਼ਵ ਕੱਪ 2022 ਵਿੱਚ ਭਾਰਤੀ ਟੀਮ ਨੇ ਆਪਣੀ ਅਭਿਆਨ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਪਹਿਲੇ ਮੈਚ ਵਿੱਚ ਪਾਕਿਸਤਾਨ ਨੂੰ 107 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਵੱਡੀ ਜਿੱਤ ਨਾਲ ਭਾਰਤੀ ਟੀਮ ਅੰਕ ਸੂਚੀ ਵਿਚ ਸਿਖਰ 'ਤੇ ਪਹੁੰਚ ਗਈ ਹੈ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਭਾਰਤ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਟੀਮ ਨੇ 4 ਦੌੜਾਂ ਦੇ ਸਕੋਰ 'ਤੇ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਦਾ ਵਿਕਟ ਗੁਆ ਦਿੱਤਾ ਸਮ੍ਰਿਤੀ ਮੰਧਾਨਾ ਅਤੇ ਦੀਪਤੀ ਸ਼ਰਮਾ ਨੇ 92 ਦੌੜਾਂ ਦੀ ਸਾਂਝੇਦਾਰੀ ਕੀਤੀ 114 ਦੌੜਾਂ ਦੇ ਸਕੋਰ 'ਤੇ ਟੀਮ ਨੇ 6 ਵਿਕਟਾਂ ਗੁਆ ਦਿੱਤੀਆਂ ਸਨੇਹ ਰਾਣਾ ਅਤੇ ਪੂਜਾ ਵਸਤਰਾਕਰ ਨੇ 122 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕਰਕੇ ਵਾਪਸੀ ਦਿਵਾਈ ਪਾਕਿਸਤਾਨ ਦੀ ਟੀਮ ਸਿਰਫ਼ 137 ਦੌੜਾਂ 'ਤੇ ਹੀ ਸਿਮਟ ਗਈ ਪਾਕਿਸਤਾਨ ਮਹਿਲਾ ਟੀਮ ਨੇ 28 ਦੌੜਾਂ 'ਤੇ ਆਪਣਾ ਪਹਿਲਾ ਵਿਕਟ ਗੁਆ ਦਿੱਤਾ। ਇਸ ਤੋਂ ਬਾਅਦ ਟੀਮ ਲਗਾਤਾਰ ਅੰਤਰਾਲ 'ਤੇ ਆਪਣੀਆਂ ਵਿਕਟਾਂ ਗੁਆਉਂਦੀ ਰਹੀ।