ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਜਲਦ ਹੀ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਦੀ ਸਹੂਲਤ ਸ਼ੁਰੂ ਹੋਏਗੀ।
ABP Sanjha

ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਜਲਦ ਹੀ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਦੀ ਸਹੂਲਤ ਸ਼ੁਰੂ ਹੋਏਗੀ।

ਇਹ ਦਾਅਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਹੈ।
ABP Sanjha

ਇਹ ਦਾਅਵਾ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕੀਤਾ ਹੈ।

ਇਸ ਨਾਲ ਚੰਡੀਗੜ੍ਹ ਦੇ ਨਾਲ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ABP Sanjha

ਇਸ ਨਾਲ ਚੰਡੀਗੜ੍ਹ ਦੇ ਨਾਲ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਵੇਲੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੀ ਕੁਝ ਦੇਸ਼ਾਂ ਲਈ ਉਡਾਣਾਂ ਹਨ। ਇਸ ਲਈ ਬਹੁਤੇ ਲੋਕਾਂ ਨੂੰ ਦਿੱਲੀ ਤੋਂ ਹੀ ਵਿਦੇਸ਼ ਲਈ ਫਲਾਈਟ ਲੈਣੀ ਪੈਂਦੀ ਹੈ।
ABP Sanjha

ਇਸ ਵੇਲੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੀ ਕੁਝ ਦੇਸ਼ਾਂ ਲਈ ਉਡਾਣਾਂ ਹਨ। ਇਸ ਲਈ ਬਹੁਤੇ ਲੋਕਾਂ ਨੂੰ ਦਿੱਲੀ ਤੋਂ ਹੀ ਵਿਦੇਸ਼ ਲਈ ਫਲਾਈਟ ਲੈਣੀ ਪੈਂਦੀ ਹੈ।

ABP Sanjha

ਦੱਸ ਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸ਼ਨੀਵਾਰ ਨੂੰ ਮੁਹਾਲੀ ਵਿੱਚ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਆਉਣ ਵਾਲੇ ਦਿਨਾਂ ਵਿੱਚ ਵੱਡੀਆਂ ਰਿਆਇਤਾਂ ਦੇਣ ਦੀ ਗੱਲ ਕਹੀ।

ABP Sanjha

ਇਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਤੋਂ ਯੂਰਪ ਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਜਲਦੀ ਕੌਮਾਂਤਰੀ ਉਡਾਣਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ABP Sanjha

ਸ਼ੇਖਾਵਤ ਨੇ ਕਿਹਾ ਕਿ ਇਸ ਨਾਲ ਜਿੱਥੇ ਮੁਹਾਲੀ ਦਾ ਨਾਂ ਵਿਸ਼ਵ ਦੇ ਨਕਸ਼ੇ ’ਤੇ ਆਵੇਗਾ, ਉੱਥੇ ਵਪਾਰ ਵਧਣ ਨਾਲ ਸਨਅਤਕਾਰਾਂ ਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ।

ABP Sanjha

ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਮੁਹਾਲੀ ਤੋਂ ਦੁਬਈ ਲਈ ਤਾਂ ਕੌਮਾਂਤਰੀ ਉਡਾਣ ਉਪਲਬਧ ਹੈ ।

ABP Sanjha

ਪਰ ਯੂਰਪ ਜਾਂ ਉੱਤਰੀ ਅਮਰੀਕਾ ਲਈ ਕੌਮਾਂਤਰੀ ਉਡਾਣ ਦਾ ਪ੍ਰਬੰਧ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABP Sanjha

ਉਨ੍ਹਾਂ ਕੇਂਦਰੀ ਮੰਤਰੀ ਨੂੰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ। ਇਸ ਨਾਲ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਵੀ ਫਾਇਦਾ ਹੋਵੇਗਾ।