ਪੰਜਾਬੀ ਮਾਡਲ ਕਮਲ ਚੀਮਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਦੀ ਖੂਬਸੂਰਤੀ ਤੇ ਟੈਲੇਂਟ ਦੇ ਲੱਖਾਂ ਦੀਵਾਨੇ ਹਨ। ਇਹੀ ਨਹੀਂ ਉਹ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਵੀ ਹੈ। ਉਸ ਨੇ ਇਸ ਤੋਂ ਪਹਿਲਾਂ ਥੀਏਟਰ ਅਤੇ ਬਾਲੀਵੁੱਡ ਦੇ ਕਈ ਪ੍ਰੋਜੈਕਟਾਂ 'ਚ ਕੰਮ ਕੀਤਾ ਹੈ। ਕਮਲ ਚੀਮਾ ਦਾ ਨਾਮ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਦਰਅਸਲ, ਮਾਡਲ/ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਦੇ ਦਿਲਾਂ ਦੀ ਧੜਕਣ ਰੁਕ ਗਈ ਹੈ। ਇਨ੍ਹਾਂ ਤਸਵੀਰਾਂ 'ਚ ਕਮਲ ਬਿਲਕੁਲ ਬੋਲਡ ਅਵਤਾਰ 'ਚ ਨਜ਼ਰ ਆ ਰਹੀ ਹੈ। ਉਸ ਦਾ ਇਹ ਬੋਲਡ ਅਵਤਾਰ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਮੈਂਟ ਕਰਕੇ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ। ਦੱਸ ਦਈਏ ਕਿ ਹਾਲ ਹੀ 'ਚ ਕਮਲ ਚੀਮਾ ਨੂੰ ਦੇਸ਼ ਦੇ ਸਭ ਤੋਂ ਉੱਚ ਫਿਲਮੀ ਪੁਰਸਕਾਰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਸੀ। ਕਮਲ ਚੀਮਾ ਪੰਜਾਬੀ ਇੰਡਸਟਰੀ 'ਚ ਵੀ ਵਧੀਆ ਪ੍ਰੋਜੈਕਟਾਂ 'ਚ ਕੰਮ ਕਰਨ ਦੀ ਚਾਹਵਾਨ ਹੈ। ਉਸ ਦਾ ਕਹਿਣਾ ਹੈ ਕਿ ਉਹ ਐਮੀ ਵਿਰਕ ਤੇ ਮਨਕੀਰਤ ਔਲਖ ਨਾਲ ਕੰਮ ਕਰਨਾ ਚਾਹੁੰਦੀ ਹੈ।