Vaibhav Sooryavanshi Breaks Chris Record: ਆਈਪੀਐਲ 2026 ਦਾ ਐਲੀਮੀਨੇਟਰ ਮੁਕਾਬਲਾ 27 ਮਈ ਨੂੰ ਨਿਊ ਚੰਡੀਗੜ੍ਹ ਦੇ ਪੀਸੀਏ ਸਟੇਡੀਅਮ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਗਿਆ।

Published by: ABP Sanjha

ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 47 ਦੌੜਾਂ ਨਾਲ ਹਰਾ ਕੇ ਕੁਆਲੀਫਾਇਰ 2 ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। 29 ਮਈ ਨੂੰ ਰਾਜਸਥਾਨ ਰਾਇਲਜ਼ ਕੁਆਲੀਫਾਇਰ 2 ਵਿੱਚ ਗੁਜਰਾਤ ਟਾਈਟਨਜ਼ ਨਾਲ ਖੇਡੇਗਾ।

Published by: ABP Sanjha

ਜੇਕਰ ਰਾਜਸਥਾਨ ਰਾਇਲਜ਼ ਇਹ ਮੈਚ ਵੀ ਜਿੱਤ ਜਾਂਦੀ ਹੈ, ਤਾਂ ਉਹ ਐਤਵਾਰ, 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਫਾਈਨਲ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਨਾਲ ਭਿੜੇਗੀ।

Published by: ABP Sanjha

ਸਨਰਾਈਜ਼ਰਜ਼ ਹੈਦਰਾਬਾਦ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਇਸ ਦੌਰਾਨ ਰਾਜਸਥਾਨ ਰਾਇਲਜ਼ ਦੇ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਸੁਰਖੀਆਂ ਵਿੱਚ ਰਹੇ।

Published by: ABP Sanjha

ਇੰਡੀਅਨ ਪ੍ਰੀਮੀਅਰ ਲੀਗ 2026 ਵਿੱਚ ਰਾਜਸਥਾਨ ਰਾਇਲਜ਼ ਦੇ ਨੌਜਵਾਨ ਬੱਲੇਬਾਜ਼ ਸੂਰਿਆਵੰਸ਼ੀ ਨੇ ਤੂਫ਼ਾਨੀ ਬੱਲੇਬਾਜ਼ੀ ਨਾਲ ਕ੍ਰਿਕਟ ਜਗਤ ਵਿੱਚ ਤਬਾਹੀ ਮਚਾ ਦਿੱਤੀ ਹੈ।

Published by: ABP Sanjha

ਵੈਭਵ ਨੇ ਆਈਪੀਐਲ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਦਾ ਦਿੱਗਜ ਬੱਲੇਬਾਜ਼ ਕ੍ਰਿਸ ਗੇਲ ਦਾ ਸਾਲਾਂ ਪੁਰਾਣਾ ਰਿਕਾਰਡ ਤੋੜ ਕੇ ਆਪਣਾ ਨਾਮ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਕਰਵਾ ਲਿਆ ਹੈ।

Published by: ABP Sanjha

ਧਿਆਨਦੇਣ ਯੋਗ ਹੈ ਕਿ ਵੈਭਵ ਸੂਰਿਆਵੰਸ਼ੀ ਨੇ ਇਸ ਸੀਜ਼ਨ ਵਿੱਚ ਹੁਣ ਤੱਕ 61 ਛੱਕੇ ਜੜ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸ ਗੇਲ ਦੇ 59 ਛੱਕਿਆਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ...

Published by: ABP Sanjha

ਜੋ ਗੇਲ ਨੇ ਸਾਲ 2012 ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਲਈ ਖੇਡਦਿਆਂ ਬਣਾਇਆ ਸੀ। ਇਸ ਸੂਚੀ ਵਿੱਚ ਹੁਣ ਵੈਭਵ ਪਹਿਲੇ ਸਥਾਨ 'ਤੇ ਪਹੁੰਚ ਗਏ ਹਨ, ਜਦਕਿ ਗੇਲ (59 ਛੱਕੇ) ਦੂਜੇ ਅਤੇ ਆਂਦਰੇ ਰਸਲ (52 ਛੱਕੇ) ਤੀਜੇ ਸਥਾਨ 'ਤੇ ਹਨ।

Published by: ABP Sanjha

ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਖੇਡੇ ਗਏ ਐਲੀਮੀਨੇਟਰ ਮੁਕਾਬਲੇ ਵਿੱਚ ਵੈਭਵ ਤੂਫ਼ਾਨੀ ਬੱਲੇਬਾਜ਼ੀ ਦੇਖਣ ਨੂੰ ਮਿਲੀ। ਉਨ੍ਹਾਂ ਨੇ ਮਹਿਜ਼ 16 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ।

Published by: ABP Sanjha

ਇਸ ਦੇ ਨਾਲ ਹੀ ਉਨ੍ਹਾਂ ਨੇ ਆਈਪੀਐਲ ਪਲੇਅ-ਆਫ/ਨੌਕਆਊਟ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਉਣ ਦੇ ਸੁਰੇਸ਼ ਰੈਨਾ (16 ਗੇਂਦਾਂ ਬਨਾਮ ਪੰਜਾਬ, 2014) ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।

Published by: ABP Sanjha