ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਗਰਮ ਪਾਣੀ ਨਾਲ ਨਹਾਉਣਾ ਤੁਹਾਡੀ ਸਿਹਤ ਲਈ ਹਾਨੀਕਾਰਕ ਹੈ। ਸਰਦੀਆਂ 'ਚ ਜੇਕਰ ਤੁਸੀਂ ਠੰਡੇ ਪਾਣੀ ਨਾਲ ਇਸ਼ਨਾਨ ਕਰਦੇ ਹੋ ਤਾਂ ਇਸ ਦੇ ਕਈ ਫਾਇਦੇ ਹੋ ਸਕਦੇ ਹਨ।



ਸਰਦੀਆਂ ਵਿੱਚ ਜੇਕਰ ਤੁਸੀਂ ਠੰਡੇ ਪਾਣੀ (Cold Water Bath) ਨਾਲ ਇਸ਼ਨਾਨ ਕਰਦੇ ਹੋ ਤਾਂ ਇਸ ਦੇ ਕਈ ਫਾਇਦੇ ਹੋ ਸਕਦੇ ਹਨ।



ਸਿਹਤਮੰਦ ਰਹਿਣ ਲਈ ਸਿਹਤਮੰਦ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੇ ਨਾਲ-ਨਾਲ ਸਰੀਰ ਦੀ ਸਫਾਈ ਵੀ ਜ਼ਰੂਰੀ ਹੈ। ਸਾਡੇ ਆਲੇ ਦੁਆਲੇ ਦਾ ਵਾਤਾਵਰਣ ਅਤੇ ਸਾਡੀ ਸਫਾਈ ਸਾਨੂੰ ਸਿਹਤਮੰਦ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।



ਜਦੋਂ ਵੀ ਨਿੱਜੀ ਸਫਾਈ ਦੀ ਗੱਲ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਜੋ ਵਿਚਾਰ ਲੋਕਾਂ ਦੇ ਮਨ ਵਿੱਚ ਆਉਂਦਾ ਹੈ ਉਹ ਹੈ ਨਹਾਉਣਾ।



ਜਦੋਂ ਕਿ ਸਰਦੀਆਂ ਵਿੱਚ ਲੋਕ ਨਹਾਉਣ ਦਾ ਸੋਚ ਕੇ ਹੀ ਕੰਬ ਜਾਂਦੇ ਹਨ। ਜਿਸ ਕਰਕੇ ਕੁੱਝ ਲੋਕ ਰੋਜ਼ਾਨਾ ਨਹਾਉਣ ਵਾਲੀ ਆਦਤ ਨੂੰ ਬਦਲ ਦਿੰਦੇ ਨੇ ਤੇ ਇੱਕ ਦਿਨ ਛੱਡ ਕੇ ਨਹਾਉਂਦੇ ਹਨ।



ਸਰਦੀ ਦੇ ਵਿੱਚ ਜ਼ਿਆਦਾਤਰ ਲੋਕ ਗਰਮ ਪਾਣੀ ਨਾਲ ਨਹਾਉਣ ਲੱਗ ਜਾਂਦੇ ਹਨ। ਹਾਲਾਂਕਿ, ਗਰਮ ਪਾਣੀ ਨਾਲ ਨਹਾਉਣ ਦੇ ਕਈ ਮਾੜੇ ਪ੍ਰਭਾਵ ਹੋ ਸਕਦੇ ਹਨ। ਇਸ ਦੇ ਉਲਟ ਗਰਮ ਪਾਣੀ ਦੀ ਬਜਾਏ ਠੰਡੇ ਪਾਣੀ ਨਾਲ ਨਹਾਉਣਾ ਤੁਹਾਡੇ ਲਈ ਜ਼ਿਆਦਾ ਫਾਇਦੇਮੰਦ ਸਾਬਤ ਹੋਵੇਗਾ।



ਕਈ ਲੋਕਾਂ ਦਾ ਮੰਨਣਾ ਹੈ ਕਿ ਸਰਦੀਆਂ ਵਿੱਚ ਠੰਡੇ ਪਾਣੀ ਨਾਲ ਨਹਾਉਣਾ ਸਿਹਤ ਲਈ ਹਾਨੀਕਾਰਕ ਹੈ। ਹਾਲਾਂਕਿ ਸਿਹਤ ਮਾਹਿਰਾਂ ਅਨੁਸਾਰ ਸਰਦੀਆਂ ਵਿੱਚ ਠੰਡੇ ਪਾਣੀ ਨਾਲ ਨਹਾਉਣਾ ਪੂਰੀ ਤਰ੍ਹਾਂ ਆਮ ਗੱਲ ਹੈ।



ਇਸ ਨਾਲ ਨਾ ਸਿਰਫ ਮਾਸਪੇਸ਼ੀਆਂ ਦੇ ਤਣਾਅ ਤੋਂ ਛੁਟਕਾਰਾ ਮਿਲਦਾ ਹੈ ਬਲਕਿ ਖੂਨ ਸੰਚਾਰ ਵੀ ਵਧਦਾ ਹੈ ਅਤੇ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ।



ਜੇਕਰ ਤੁਸੀਂ ਠੰਡੇ ਪਾਣੀ ਨਾਲ ਇਸ਼ਨਾਨ ਕਰਦੇ ਹੋ, ਤਾਂ ਸਰੀਰ ਵਿੱਚ ਚਿੱਟੇ ਖੂਨ ਦੇ ਸੈੱਲਾਂ ਦੀ ਗਿਣਤੀ ਵਧਦੀ ਹੈ ਅਤੇ ਮੈਟਾਬੋਲਿਜ਼ਮ ਰੇਟ ਵੀ ਵਧਦਾ ਹੈ।



ਠੰਡੇ ਪਾਣੀ ਨਾਲ ਨਹਾਉਣ ਨਾਲ ਸਾਡੀ ਮਾਨਸਿਕ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ ਅਤੇ ਵਿਅਕਤੀ ਦਾ ਮੂਡ ਵੀ ਚੰਗਾ ਰਹਿੰਦਾ ਹੈ। ਇਸ ਤਰ੍ਹਾਂ ਠੰਡੇ ਪਾਣੀ ਨਾਲ ਇਸ਼ਨਾਨ ਕਰਨ ਨਾਲ ਤੁਸੀਂ ਜ਼ਿਆਦਾ ਆਰਾਮ ਮਹਿਸੂਸ ਕਰੋਗੇ।



ਠੰਡੇ ਪਾਣੀ ਨਾਲ ਨਹਾਉਣ ਨਾਲ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਹ ਕੋਲਡ ਕੰਪਰੈਸ਼ਨ ਵਾਂਗ ਕੰਮ ਕਰਦਾ ਹੈ।