ਜੈਕਲੀਨ ਫ਼ਰਨਾਂਡੀਜ਼ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ
ਅਦਾਕਾਰਾ ਨੂੰ 200 ਕਰੋੜ ਦੇ ਧੋਖਾਧੜੀ ਦੇ ਮਾਮਲੇ `ਚ 26 ਸਤੰਬਰ ਨੂੰ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਗਏ ਹਨ
ਜਾਣਕਾਰੀ ਮੁਤਾਬਕ ਅਦਾਕਾਰਾ ਨੇ ਮਹਾਂਠੱਗ ਸੁਕੇਸ਼ ਚੰਦਰਸ਼ੇਖਰ ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਜਿਸ ਤੋਂ ਬਾਅਦ ਉਹ ਈਡੀ ਦੇ ਰਾਡਾਰ ਤੇ ਆ ਗਈ
ਕਾਬਿਲੇਗ਼ੌਰ ਹੈ ਕਿ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਲਈ ਇਹ ਸਾਲ ਚੰਗਾ ਨਹੀਂ ਰਿਹਾ
ਦੋਂ ਤੋਂ ਸੁਕੇਸ਼ ਚੰਦਰਸ਼ੇਖਰ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਦਾ ਖੁਲਾਸਾ ਹੋਇਆ ਹੈ, ਉਹ ਧੋਖਾਧੜੀ ਦੇ ਮਾਮਲੇ ਵਿੱਚ ਫਸਦੀ ਜਾ ਰਹੀ ਹੈ
ਈਡੀ ਵੱਲੋਂ ਦਾਇਰ ਚਾਰਜਸ਼ੀਟ ਵਿੱਚ 200 ਕਰੋੜ ਦੀ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਅਭਿਨੇਤਰੀ ਦਾ ਨਾਂ ਸਾਹਮਣੇ ਆਇਆ ਹੈ
ਇਹੀ ਨਹੀਂ ਈਡੀ ਨੇ ਆਪਣੀ ਚਾਰਜਸ਼ੀਟ `ਚ ਜੈਕਲੀਨ ਨੂੰ ਦੋਸ਼ੀ ਤੱਕ ਕਰਾਰ ਦੇ ਦਿੱਤਾ ਹੈ।
ਈਡੀ ਮੁਤਾਬਕ ਠੱਗ ਸੁਕੇਸ਼ ਚੰਦਰਸ਼ੇਖਰ ਨੇ ਜ਼ਬਰਦਸਤੀ ਦੇ ਪੈਸੇ ਤੋਂ ਜੈਕਲੀਨ ਨੂੰ ਕਰੋੜਾਂ ਰੁਪਏ ਦੇ ਤੋਹਫ਼ੇ ਦਿੱਤੇ ਸਨ
ਸੁਕੇਸ਼ ਨੇ ਜੈਕਲੀਨ ਦੇ ਪਰਿਵਾਰਕ ਮੈਂਬਰਾਂ ਨੂੰ ਮਹਿੰਗੇ ਤੋਹਫੇ ਵੀ ਦਿੱਤੇ
ਰਿਪੋਰਟਾਂ ਵਿੱਚ ਦੱਸਿਆ ਗਿਆ ਸੀ ਕਿ ਸੁਕੇਸ਼ ਨੇ ਇਹ ਸਾਰਾ ਪੈਸਾ ਅਪਰਾਧ ਕਰਕੇ ਕਮਾਇਆ ਸੀ।