ਅੱਜ ਦੇ ਸਮੇਂ 'ਚ ਜ਼ਿਆਦਾਤਰ ਲੋਕ ਸ਼ੂਗਰ ਦੀ ਸਮੱਸਿਆ ਤੋਂ ਪੀੜਤ ਹਨ। ਇਹ ਇੱਕ ਖਤਰਨਾਕ ਬਿਮਾਰੀ ਹੈ।



ਮਾਮੂਲੀ ਜਿਹੀ ਵਾਧ-ਘਾਟ ਹੋਣ 'ਤੇ ਸ਼ੂਗਰ ਦਾ ਪੱਧਰ ਤੁਰੰਤ ਅਸੰਤੁਲਨ ਹੋਣ ਲੱਗਦਾ ਹੈ। ਅਜਿਹੇ 'ਚ ਸ਼ੂਗਰ ਦੇ ਮਰੀਜ਼ਾਂ ਨੂੰ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।



ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਸ਼ੂਗਰ ਦੇ ਮਰੀਜ਼ ਮਿਠਾਈਆਂ ਤੋਂ ਪ੍ਰਹੇਜ਼ ਕਰਦੇ ਹਨ।



ਹਾਲਾਂਕਿ, ਸ਼ੂਗਰ ਦੇ ਮਰੀਜ਼ਾਂ ਵਿੱਚ ਗੁੜ ਨੂੰ ਲੈ ਕੇ ਅਕਸਰ ਭੰਬਲਭੂਸਾ ਬਣਿਆ ਰਹਿੰਦਾ ਹੈ ਕਿ ਕੀ ਉਹ ਚੀਨੀ ਦੀ ਬਜਾਏ ਗੁੜ ਦੀ ਵਰਤੋਂ ਕਰ ਸਕਦੇ ਹਨ। ਆਓ ਅੱਜ ਇਸ ਬਾਰੇ ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਏ।



ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ ਕਿ ਗੁੜ ਸਿਹਤ ਲਈ ਚੰਗਾ ਹੁੰਦਾ ਹੈ।



ਦਰਅਸਲ ਗੁੜ ਚੀਨੀ ਨਾਲੋਂ ਕਾਫੀ ਬਿਹਤਰ ਹੈ ਤੇ ਸਰੀਰ ਨੂੰ ਵੱਡੀ ਮਾਤਰਾ ਵਿੱਚ ਗਲੂਕੋਜ਼ ਨਹੀਂ ਦਿੰਦਾ, ਪਰ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਤੋਂ ਵੀ ਬਚਣਾ ਚਾਹੀਦਾ ਹੈ।



ਗੁੜ ਤੇ ਚੀਨੀ ਦੋਵੇਂ ਗੰਨੇ ਦੇ ਰਸ ਤੋਂ ਬਣਾਏ ਜਾਂਦੇ ਹਨ। ਗੁੜ ਵਿੱਚ ਸ਼ੂਗਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ।



ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ 100 ਗ੍ਰਾਮ ਗੁੜ 'ਚ 98 ਗ੍ਰਾਮ ਕਾਰਬੋਹਾਈਡ੍ਰੇਟ ਹੁੰਦੇ ਹਨ ਤੇ ਇੰਨੀ ਹੀ ਮਾਤਰਾ 'ਚ ਚੀਨੀ 'ਚ 100 ਗ੍ਰਾਮ ਕਾਰਬੋਹਾਈਡ੍ਰੇਟ ਹੁੰਦੇ ਹਨ। ਦੋਵਾਂ ਵਿੱਚ ਅੰਤਰ ਸਿਰਫ 2 ਗ੍ਰਾਮ ਕਾਰਬੋਹਾਈਡਰੇਟ ਹੈ। ਅਜਿਹੇ 'ਚ ਸ਼ੂਗਰ ਦੇ ਮਰੀਜ਼ਾਂ ਲਈ ਗੁੜ ਸੁਰੱਖਿਅਤ ਵਿਕਲਪ ਨਹੀਂ।



ਬਹੁਤ ਸਾਰੇ ਸ਼ੂਗਰ ਦੇ ਮਰੀਜ਼ ਆਰਟੀਫੀਸ਼ੀਅਲ ਸਵੀਟਨਰ ਦੀ ਵਰਤੋਂ ਕਰਦੇ ਹਨ। ਹਾਲਾਂਕਿ ਇਸ ਦਾ ਜ਼ਿਆਦਾ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।



ਆਰਟੀਫੀਸ਼ੀਅਲ ਸਵੀਟਨਰ ਦੀ ਬਜਾਏ ਨੈਚੂਰਲ ਸਵੀਟਨਰ ਚੁਣਨ ਦੀ ਕੋਸ਼ਿਸ਼ ਕਰੋ। ਅਦਰਕ, ਤੁਲਸੀ, ਦਾਲ-ਚੀਨੀ ਵਰਗੀਆਂ ਚੀਜ਼ਾਂ ਦਾ ਗਲਾਈਸੈਮਿਕ ਇੰਡੈਕਸ ਬਹੁਤ ਘੱਟ ਹੁੰਦਾ ਹੈ। ਇਸ ਲਈ ਤੁਸੀਂ ਇਨ੍ਹਾਂ ਦਾ ਸੇਵਨ ਕਰ ਸਕਦੇ ਹੋ।