ਸੋਨਲ ਨੂੰ ਬਾਲੀਵੁੱਡ ਦੀਆਂ ਗਲੈਮਰਸ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ। ਸੋਨਲ ਨੇ ਫਿਲਮ 'ਜੰਨਤ' ਨਾਲ ਬਾਲੀਵੁੱਡ 'ਚ ਕਦਮ ਰੱਖਿਆ ਸੀ । ਸੋਨਲ ਨੇ ਆਪਣੀ ਖੂਬਸੂਰਤੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਸੀ। ਇਸ ਤੋਂ ਬਾਅਦ ਅਭਿਨੇਤਰੀ ਫਿਲਮਾਂ 'ਚ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਸੋਨਲ ਲਾਈਮਲਾਈਟ ਦੀ ਦੁਨੀਆ ਤੋਂ ਥੋੜ੍ਹੀ ਦੂਰ ਰਹਿੰਦੀ ਹੈ। ਸੋਨਲ ਅੱਜ ਆਪਣਾ 35ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਸੋਨਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸੋਨਲ ਨੇ ਹਿੰਦੀ ਫਿਲਮਾਂ ਤੋਂ ਇਲਾਵਾ ਤੇਲਗੂ ਫਿਲਮਾਂ 'ਚ ਵੀ ਕੰਮ ਕੀਤਾ ਹੈ। ਸੋਨਲ ਦੀਆਂ ਫਿਲਮਾਂ ਫਲਾਪ ਰਹੀਆਂ ਪਰ ਅਦਾਕਾਰਾ ਹਮੇਸ਼ਾ ਸੁਰਖੀਆਂ 'ਚ ਰਹੀ। ਸੋਨਲ ਹੁਣ ਸਾਊਥ ਇੰਡਸਟਰੀ 'ਚ ਸਰਗਰਮ ਹੈ।