NPCIL Jobs 2023: ਨਿਊਕਲੀਅਰ ਪਾਵਰ ਕਾਰਪੋਰੇਸ਼ਨ ਇੰਡੀਆ ਲਿਮਟਿਡ ਨੇ 190 ਤੋਂ ਵੱਧ ਅਸਾਮੀਆਂ ਲਈ ਭਰਤੀ ਕੱਢੀ ਹੈ। ਜਿਸ ਲਈ ਉਮੀਦਵਾਰ ਅਧਿਕਾਰਤ ਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

​NPCIL Recruitment 2023: ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਬਹੁਤ ਚੰਗੀ ਖ਼ਬਰ ਹੈ। ਨਿਊਕਲੀਅਰ ਪਾਵਰ ਕਾਰਪੋਰੇਸ਼ਨ ਇੰਡੀਆ ਲਿਮਟਿਡ (NPCIL) ਨੇ ਕਈ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ।

ਜਿਸ ਲਈ ਉਮੀਦਵਾਰ ਅਧਿਕਾਰਤ ਸਾਈਟ npcilcareers.co.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 28 ਫਰਵਰੀ ਰੱਖੀ ਗਈ ਹੈ।

ਖਾਲੀ ਅਸਾਮੀਆਂ ਦਾ ਵੇਰਵਾ: ਇਹ ਭਰਤੀ ਮੁਹਿੰਮ ਲੈਬ ਟੈਕਨੀਸ਼ੀਅਨ, ਫਾਰਮਾਸਿਸਟ, ਸਟਿਪੈਂਡਰੀ ਟਰੇਨੀ ਸਮੇਤ ਕੁੱਲ 193 ਅਸਾਮੀਆਂ ਦੀ ਭਰਤੀ ਲਈ ਚਲਾਈ ਜਾ ਰਹੀ ਹੈ।

ਯੋਗਤਾ: ਬਿਨੈਕਾਰ ਨੂੰ ਕਿਸੇ ਮਾਨਤਾ ਪ੍ਰਾਪਤ ਸੰਸਥਾ ਜਾਂ ਯੂਨੀਵਰਸਿਟੀ ਤੋਂ ਘੱਟੋ-ਘੱਟ 50% ਅੰਕਾਂ ਨਾਲ ਸਾਇੰਸ ਸਟ੍ਰੀਮ ਵਿੱਚ ਪਾਸ ਹੋਣਾ ਚਾਹੀਦਾ ਹੈ।

ਉਮਰ ਸੀਮਾ: ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 18 ਸਾਲ ਤੋਂ 35 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ।

ਅਰਜ਼ੀ ਦੀ ਫੀਸ: ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ 500 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਫੀਸ ਭਰਨ ਤੋਂ ਛੋਟ ਦਿੱਤੀ ਗਈ ਹੈ।

ਇੰਝ ਹੋਵੇਗੀ ਚੋਣ : ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਹੁਨਰ ਟੈਸਟ, ਦਸਤਾਵੇਜ਼ ਤਸਦੀਕ ਅਤੇ ਮੈਡੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।