Jyoti Nooran started preparations for the new house: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਨਾਂਅ ਕਮਾ ਰਹੀ ਹੈ। ਉਹ ਆਪਣੀ ਗਾਇਕੀ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕਰ ਰਹੀ ਹੈ। ਜੋਤੀ ਨੂਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਦਰਸ਼ਕਾਂ ਨਾਲ ਸਾਂਝੇ ਕਰਦੀ ਹੈ। ਇਸ ਵਿਚਾਲੇ ਜੋਤੀ ਨੇ ਆਪਣੀ ਖੁਸ਼ੀ ਫੈਨਜ਼ ਨਾਲ ਸਾਂਝੀ ਕੀਤੀ ਹੈ। ਦਰਅਸਲ, ਪੰਜਾਬੀ ਗਾਇਕਾ ਆਪਣੇ ਨਵੇਂ ਘਰ ਦੀਆਂ ਤਿਆਰੀਆਂ ਵਿੱਚ ਜੁੱਟੀ ਹੋਈ ਹੈ। ਉਨ੍ਹਾਂ ਵੱਲੋਂ ਨਵੇਂ ਘਰ ਦੇ ਬਣਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਜੋਤੀ ਨੂਰਾਂ ਵੀ ਦਿਖਾਈ ਦੇ ਰਹੀ ਹੈ। ਗਾਇਕਾ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕ ਕਮੈਂਟ ਕਰ ਵਧਾਈ ਦੇ ਰਹੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਜੋਤੀ ਨੂਰਾਂ ਲਗਾਤਾਰ ਸਟੇਜ ਸ਼ੋਅ ਲਗਾਉਂਦੇ ਹੋਏ ਦਿਖਾਈ ਦੇ ਰਹੀ ਹੈ। ਗਾਇਕਾ ਵੱਲੋਂ ਆਪਣੇ ਪਲ-ਪਲ ਦੀ ਅਪਡੇਟ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜੋਤੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਪਤੀ ਕੁਨਾਲ ਪਾਸੀ ਨੂੰ ਛੱਡ ਜੋਤੀ ਨੂੰ ਉਸਮਾਨ ਨੂਰ ਨਾਲ ਦੇਖਿਆ ਜਾ ਰਿਹਾ ਹੈ। ਫਿਲਹਾਲ ਜੋਤੀ ਨੂਰਾਂ ਅਤੇ ਕੁਨਾਲ ਪਾਸੀ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ। ਫਿਲਹਾਲ ਜੋਤੀ ਨੂਰਾਂ ਆਪਣੀ ਗਾਇਕੀ ਦੇ ਨਾਲ ਸ਼ੋਹਰਤ ਦਾ ਮੁਕਾਮ ਛੂਹ ਰਹੀ ਹੈ।