ਪੰਜਾਬੀ ਸਿੰਗਰ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਰੌਕਸਟਾਰ ਹਨ। ਇਹ ਅਕਸਰ ਆਪਣੀ ਪ੍ਰੋਫ਼ੈਸ਼ਨਲ ਤੇ ਪਰਸਨਲ ਲਾਈਫ਼ ਨੂੰ ਲੈਕੇ ਸੁਰਖੀਆਂ `ਚ ਰਹਿੰਦੇ ਹਨ।



ਇਨ੍ਹਾਂ ਦਾ ਗਾਇਆ ਹਰ ਗੀਤ ਜ਼ਬਰਦਸਤ ਹਿੱਟ ਹੈ। ਇਸ ਦੇ ਨਾਲ ਨਾਲ ਕਰਨ ਔਜਲਾ 2023 `ਚ ਵਿਆਹ ਦੇ ਬੰਧਨ `ਚ ਬੱਝਣ ਜਾ ਰਹੇ ਹਨ।



ਕਰਨ ਔਜਲਾ ਅੱਜ ਜਿਸ ਮੁਕਾਮ `ਤੇ ਹਨ। ਉਨ੍ਹਾਂ ਨੇ ਇੱਥੇ ਤੱਕ ਪਹੁੰਚਣ ਲਈ ਸਖ਼ਤ ਮੇਹਨਤ ਕੀਤੀ ਹੈ।



ਕੀ ਤੁਸੀਂ ਜਾਣਦੇ ਹੋ ਕਿ ਕਰਨ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ `ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ।



ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ `ਚ ਹੋਇਆ ਸੀ। ਕਰਨ ਔਜਲਾ ਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸੀ।



ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਔਜਲਾ ਨੂੰ ਉਨ੍ਹਾਂ ਦੇ ਚਾਚਾ ਤੇ ਭੈਣਾਂ ਨੇ ਪਾਲਿਆ।



ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉੇਹ ਹਮੇਸ਼ਾ ਕੁੱਝ ਨਾ ਕੁੱਝ ਲਿਖਦੇ ਰਹਿੰਦੇ ਸੀ।



ਇਸ ਤੋਂ ਬਾਅਦ ਛੋਟੀ ਜਿਹੀ ਉਮਰ ਤੋਂ ਹੀ ਔਜਲਾ ਗੀਤ ਲਿਖਣ ਲੱਗ ਪਏ।



ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਇੱਕ ਵਿਆਹ ਦੇ ਫ਼ੰਕਸ਼ਨ `ਚ ਸਿੰਗਰ ਜੱਸੀ ਗਿੱਲ ਨਾਲ ਹੋਈ। ਇਹ ਮੁਲਾਕਾਤ ਪ੍ਰੋਫ਼ੈਸ਼ਨਲ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਲਈ ਕੈਨੇਡਾ ਚਲੇ ਗਏ।



ਕਿਹਾ ਜਾਂਦਾ ਹੈ ਕਿ ਕਰਨ ਔਜਲਾ ਤੇ ਸਿੱਧੂ ਮੂਸੇਵਾਲਾ ਜਿਗਰੀ ਦੋਸਤ ਹੁੰਦੇ ਸੀ। ਪਰ ਕਰਨ ਔਜਲਾ ਨੇ ਮੂਸੇਵਾਲਾ ਦੇ ਗੀਤ ਲੀਕ ਕਰ ਦਿੱਤੇ ਸੀ। ਇਸ ਕਾਰਨ ਦੋਵਾਂ ਦੀ ਦੋਸਤੀ `ਚ ਫਿੱਕ ਪੈ ਗਈ ਸੀ। ਇੱਥੋਂ ਤੱਕ ਕਿ ਇਹ ਦੋਵੇਂ ਇੱਕ ਦੂਜੇ ਦੇ ਨਾਲ ਕੋਲੈਬੋਰੇਸ਼ਨ ਵੀ ਕਰਨ ਵਾਲੇ ਸੀ। ਪਰ ਇਨ੍ਹਾਂ ਦੇ ਝਗੜੇ ਕਰਕੇ ਫ਼ੈਨਜ਼ ਨੂੰ ਇਨ੍ਹਾਂ ਦੋਵਾਂ ਦਾ ਇਕੱਠੇ ਗੀਤ ਦੇਖਣ ਨੂੰ ਨਹੀਂ ਮਿਲਿਆ।