ਹਾਲ ਹੀ 'ਚ ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਉਨ੍ਹਾਂ ਦਾ ਬੇਬੀ ਬੰਪ ਨਜ਼ਰ ਆ ਰਿਹਾ ਸੀ

ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਚਰਚਾ ਸੀ ਕਿ ਕਰੀਨਾ ਤੀਜੀ ਵਾਰ ਮਾਂ ਬਣਨ ਜਾ ਰਹੀ ਹੈ

ਇਸ ਦੌਰਾਨ ਹੁਣ ਅਦਾਕਾਰਾ ਨੇ ਇਸ 'ਤੇ ਚੁੱਪੀ ਤੋੜਦੇ ਹੋਏ ਆਪਣੀ ਸੱਚਾਈ ਦੱਸ ਦਿੱਤੀ ਹੈ

ਇੰਸਟਾਗ੍ਰਾਮ 'ਤੇ ਇਕ ਸਟੋਰੀ ਸ਼ੇਅਰ ਕਰਦੇ ਹੋਏ ਕਰੀਨਾ ਨੇ ਤੀਜੀ ਵਾਰ ਮਾਂ ਬਣਨ ਦੀਆਂ ਚਰਚਾਵਾਂ ਬਾਰੇ ਗੱਲ ਕੀਤੀ

ਕਰੀਨਾ ਨੇ ਲਿਖਿਆ- 'ਸ਼ਾਂਤ ਰਹੋ, ਮੈਂ ਗਰਭਵਤੀ ਨਹੀਂ ਹਾਂ। ਸੈਫ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਹੀ ਆਬਾਦੀ ਵਿਚ ਬਹੁਤ ਯੋਗਦਾਨ ਪਾ ਚੁੱਕੇ ਹਾਂ''

ਅਭਿਨੇਤਰੀ ਦੀ ਇਸ ਪੋਸਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਹ ਮਾਂ ਨਹੀਂ ਬਣਨ ਜਾ ਰਹੀ

ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦੋ ਬੱਚਿਆਂ ਦੇ ਮਾਤਾ-ਪਿਤਾ ਹਨ

ਕਰੀਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਆਮਿਰ ਖਾਨ ਨਾਲ ਆਪਣੀ ਆਉਣ ਵਾਲੀ ਫਿਲਮ 'ਲਾਲ ਸਿੰਘ ਚੱਢਾ' ਨੂੰ ਲੈ ਕੇ ਸੁਰਖੀਆਂ 'ਚ ਹੈ

ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ

ਇਸ ਫ਼ਿਲਮ `ਚ ਕਰੀਨਾ ਆਮਿਰ ਖਾਨ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ