ਜਿੱਥੇ ਕੁਝ ਸਿਤਾਰੇ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ, ਉੱਥੇ ਹੀ ਕੁਝ ਤਿਆਰੀਆਂ 'ਚ ਵੀ ਲੱਗੇ ਹੋਏ ਹਨ। ਇਸ ਲਿਸਟ 'ਚ ਖੂਬਸੂਰਤ ਅਦਾਕਾਰਾ ਕਰਿਸ਼ਮਾ ਤੰਨਾ ਦਾ ਨਾਂ ਵੀ ਸ਼ਾਮਲ ਹੈ। ਕਰਿਸ਼ਮਾ ਤੰਨਾ 5 ਫਰਵਰੀ ਨੂੰ ਬਿਜ਼ਨੈੱਸਮੈਨ ਵਰੁਣ ਬੰਗੇਰਾ ਨਾਲ ਵਿਆਹ ਦੇ ਬੰਧਨ 'ਚ ਬੱਝ ਜਾਵੇਗੀ। ਕਰਿਸ਼ਮਾ-ਵਰੁਣ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਜੋੜੇ ਦੀਆਂ ਹਲਦੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ। ਕਰਿਸ਼ਮਾ ਤੰਨਾ ਅਤੇ ਵਰੁਣ ਦੇ ਵਿਆਹ ਤੋਂ ਪਹਿਲਾਂ ਦੇ ਫੰਕਸ਼ਨ ਸ਼ੁਰੂ ਹੋ ਗਏ ਹਨ। ਕਰਿਸ਼ਮਾ ਤੰਨਾ ਨੇ ਹਾਲ ਹੀ 'ਚ ਹਲਦੀ ਸਮਾਰੋਹ ਨਾਲ ਜੁੜੀ ਆਪਣੀ ਇਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਕਰਿਸ਼ਮਾ ਬਹੁਤ ਹੀ ਸਿੰਪਲ ਪਰ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਫ਼ੈਨਜ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਸਿਤਾਰਿਆਂ ਨੇ ਵੀ ਤਸਵੀਰ 'ਤੇ ਕੁਮੈਂਟ ਕਰਦੇ ਹੋਏ ਵਧਾਈ ਦਿੱਤੀ ਹੈ।