ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ 'ਚ ਉਹ ਕਸ਼ਮੀਰ 'ਚ ਆਪਣੇ ਪ੍ਰਸ਼ੰਸਕਾਂ ਨਾਲ ਫੋਟੋਆਂ ਖਿੱਚਵਾਉਂਦੇ ਨਜ਼ਰ ਆਏ।



ਫਿਲਮ 'ਭੂਲ ਭੁੱਲਇਆ 2' ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਨ ਵਾਲੇ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਜੋੜੀ ਇਸ ਸਮੇਂ ਕਸ਼ਮੀਰ 'ਚ ਮੌਜੂਦ ਹੈ।



ਕਿਆਰਾ ਅਤੇ ਕਾਰਤਿਕ ਆਪਣੀ ਆਉਣ ਵਾਲੀ ਫਿਲਮ 'ਸੱਤਿਆ ਪ੍ਰੇਮ ਕੀ ਕਥਾ' ਦੀ ਸ਼ੂਟਿੰਗ ਕਸ਼ਮੀਰ 'ਚ ਕਰ ਰਹੇ ਹਨ।



ਦੱਸਣਯੋਗ ਹੈ ਕਿ ਕਾਰਤਿਕ ਅਤੇ ਕਿਆਰਾ ਦੀ ਜੋੜੀ ਪਹਿਲੀ ਵਾਰ ਫਿਲਮ 'ਭੂਲ ਭੁੱਲਇਆ 2' 'ਚ ਨਜ਼ਰ ਆਈ ਸੀ। ਦੋਵਾਂ ਦੀ ਜੋੜੀ ਨੂੰ ਵੀ ਖੂਬ ਪਸੰਦ ਕੀਤਾ ਗਿਆ ਸੀ।



ਇਸ ਦੌਰਾਨ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਜੋੜੀ ਨੇ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਕਲਿੱਕ ਕਰਵਾਈਆਂ।



ਕਾਰਤਿਕ ਆਰੀਅਨ ਆਪਣੇ ਨੰਨ੍ਹੇ ਫੈਨਜ਼ ਦੇ ਨਾਲ ਨਜ਼ਰ ਆ ਰਹੇ ਨੇ।



ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀਆਂ ਇਹ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।



ਤੁਹਾਨੂੰ ਦੱਸ ਦੇਈਏ ਕਿ ਕਿਆਰਾ ਅਤੇ ਕਾਰਤਿਕ ਦੀ ਆਉਣ ਵਾਲੀ ਫਿਲਮ 'ਸੱਤਿਆ ਪ੍ਰੇਮ ਕੀ ਕਥਾ' ਇਸ ਸਾਲ 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।



ਕਿਆਰਾ ਦੀ ਆਪਣੀ ਕਿਊਟ ਜਿਹੀ ਫੈਨ ਨਾਲ ਇੱਕ ਪਿਆਰੀ ਜਿਹੀ ਤਸਵੀਰ।



ਅਦਾਕਾਰਾ ਕਿਆਰਾ ਅਡਵਾਨੀ ਨੇ ਵੀ ਕਸ਼ਮੀਰ ਦੇ ਗੁਲਮਰਗ ਤੋਂ ਆਪਣੀ ਇੱਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।