Dusshera 2023: ਦੁਸ਼ਹਿਰੇ ਦਾ ਤਿਉਹਾਰ ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ। ਬਾਲੀਵੁੱਡ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾ ਰਹੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁੱਭਕਾਮਨਾਵਾਂ ਵੀ ਦੇ ਰਹੇ ਹਨ। ਆਲੀਆ ਤੋਂ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਵਿਚਾਲੇ ਕੈਟਰੀਨਾ ਕੈਫ ਨੇ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੇ ਹੋਏ ਦੁਸ਼ਹਿਰੇ ਦੀ ਵਧਾਈ ਦਿੱਤੀ। ਕੈਟਰੀਨਾ ਕੈਫ ਨੇ ਲਾਲ ਸਾੜੀ 'ਚ ਆਪਣੀਆਂ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਦਾਕਾਰਾ ਨੇ ਤਸਵੀਰਾਂ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਦੁਸ਼ਹਿਰਾ ਮੁਬਾਰਕ... ਦੱਸ ਦੇਈਏ ਕਿ ਕੈਟਰੀਨਾ ਕੈਫ ਜਲਦ ਹੀ ਸਲਮਾਨ ਖਾਨ ਨਾਲ ਫਿਲਮ 'ਟਾਈਗਰ 3' 'ਚ ਨਜ਼ਰ ਆਵੇਗੀ। ਇਸ ਦੇ ਰਿਲੀਜ਼ ਹੋਏ ਟ੍ਰੇਲਰ 'ਚ ਕੈਟਰੀਨਾ ਦੇ ਜ਼ਬਰਦਸਤ ਐਕਸ਼ਨ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ। ਅੱਜ ਦੁਸ਼ਹਿਰੇ ਦੇ ਤਿਉਹਾਰ ਮੌਕੇ ਕੈਟਰੀਨਾ ਕੈਫ ਨੇ ਲਾਲ ਰੰਗ ਦੀ ਸਾੜੀ ਪਹਿਨੀ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਨਜ਼ਰ ਆ ਰਹੀ ਹੈ। ਕੈਟਰੀਨਾ ਕੈਫ ਲਾਲ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਨੇ ਹਲਕੇ ਮੇਕਅੱਪ ਨਾਲ ਆਪਣੇ ਵਾਲ ਖੁੱਲ੍ਹੇ ਛੱਡੇ ਹਨ ਅਤੇ ਮੱਥੇ 'ਤੇ ਬਿੰਦੀ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ। ਦੱਸ ਦੇਈਏ ਕਿ ਇਹ ਫਿਲਮ ਦੀਵਾਲੀ ਮੌਕੇ ਰਿਲੀਜ਼ ਕੀਤੀ ਜਾਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।