Kisan Credit Card: ਸਮੇਂ-ਸਮੇਂ 'ਤੇ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਲਈ ਵੱਖ-ਵੱਖ ਯੋਜਨਾਵਾਂ (Government Schemes for Farmers) ਲੈ ਕੇ ਆਉਂਦੀਆਂ ਹਨ। ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਜੇ ਵੀ ਖੇਤੀਬਾੜੀ ਉੱਤੇ ਨਿਰਭਰ ਹਨ। ਅਜਿਹੇ 'ਚ ਇਨ੍ਹਾਂ ਲੋਕਾਂ ਦੀ ਮਦਦ ਲਈ ਸਰਕਾਰ ਕੋਲ ਕਈ ਯੋਜਨਾਵਾਂ ਹਨ ਜਿਵੇਂ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ(PM Kisan Scheme), ਪ੍ਰਧਾਨ ਮੰਤਰੀ ਕੁਸੁਮ ਯੋਜਨਾ, ਕਿਸਾਨ ਟਰੈਕਟਰ ਯੋਜਨਾ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (Fasal Bima Yojana), ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ, ਕਿਸਾਨ ਕ੍ਰੈਡਿਟ ਕਾਰਡ (Kisan Credit Card) ਆਦਿ। ਇਨ੍ਹਾਂ ਸਾਰੀਆਂ ਸਕੀਮਾਂ ਦਾ ਮਕਸਦ ਇਹ ਹੈ ਕਿ ਇਸ ਸਕੀਮ ਰਾਹੀਂ ਸਰਕਾਰ ਕਿਸਾਨਾਂ ਦੀ ਆਰਥਿਕ ਮਦਦ ਕਰ ਸਕਦੀ ਹੈ। ਕਿਸਾਨ ਕ੍ਰੈਡਿਟ ਕਾਰਡ (Kisan Credit Card) ਇੱਕ ਅਜਿਹੀ ਸਕੀਮ ਹੈ ਜਿਸ ਰਾਹੀਂ ਕਿਸਾਨਾਂ ਨੂੰ ਪਸ਼ੂ ਪਾਲਣ, ਖੇਤੀਬਾੜੀ, ਡੇਅਰੀ ਫਾਰਮਿੰਗ ਆਦਿ ਲਈ ਸਸਤੇ ਰੇਟ 'ਤੇ ਕਰਜ਼ਾ (Loan for Farmers) ਮਿਲਦਾ ਹੈ। ਕਿਸਾਨ ਕ੍ਰੈਡਿਟ ਕਾਰਡ ਇੱਕ ਸਮਾਂ ਸੀਮਾ ਲਈ ਜਾਰੀ ਕੀਤਾ ਜਾਂਦੈ ਤੇ ਜਦੋਂ ਇਸਦੀ ਮਿਆਦ ਖਤਮ ਹੋ ਜਾਂਦੀ ਹੈ, ਇਸਨੂੰ ਦੁਬਾਰਾ ਜਾਰੀ ਕਰਨਾ ਪੈਂਦਾ ਹੈ। ਦੱਸ ਦੇਈਏ ਕਿ ਦੇਸ਼ ਦੇ ਕੁਝ ਬੈਂਕਾਂ ਨੇ ਆਪਣੇ ਗਾਹਕਾਂ ਨੂੰ ਆਨਲਾਈਨ ਕ੍ਰੈਡਿਟ ਕਾਰਡ ਨਵਿਆਉਣ ਦੀ ਸਹੂਲਤ ਦਿੱਤੀ ਹੈ। ਇਹਨਾਂ ਬੈਂਕਾਂ ਵਿੱਚੋਂ ਇੱਕ ਇੰਡੀਅਨ ਬੈਂਕ (Indian Bank) ਹੈ। ਹਾਲ ਹੀ 'ਚ ਬੈਂਕ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਸ ਮਾਮਲੇ 'ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਹੁਣ ਕਿਸਾਨ ਘਰ ਬੈਠੇ ਕਿਸਾਨ ਕ੍ਰੈਡਿਟ ਕਾਰਡ ਨੂੰ ਆਸਾਨੀ ਨਾਲ ਰੀਨਿਊ ਕਰਵਾ ਸਕਦੇ ਹਨ। ਇਸ ਮਾਮਲੇ 'ਤੇ ਟਵੀਟ ਕਰਦੇ ਹੋਏ ਇੰਡੀਅਨ ਬੈਂਕ ਨੇ ਕਿਹਾ ਹੈ ਕਿ ਅਸੀਂ ਤੁਹਾਡੇ ਸਮੇਂ ਦੀ ਮਹੱਤਤਾ ਨੂੰ ਸਮਝਦੇ ਹਾਂ। ਤੁਸੀਂ ਆਪਣੇ ਕਿਸਾਨ ਕ੍ਰੈਡਿਟ ਕਾਰਡ ਨੂੰ ਘਰ ਬੈਠੇ ਹੀ ਰੀਨਿਊ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਕੁਝ ਦਸਤਾਵੇਜ਼ ਜਮ੍ਹਾ ਕਰਨੇ ਹੋਣਗੇ।