ਦੱਸਣਯੋਗ ਹੈ ਕਿ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੇ ਪਿਛਲੇ ਸਾਲ ਵੀ ਮਾਲਦੀਵ 'ਚ ਇਕੱਠੇ ਨਵੇਂ ਸਾਲ ਦਾ ਜਸ਼ਨ ਮਨਾਇਆ ਸੀ। ਉਸ ਸਮੇਂ ਇਸ ਜੋੜੀ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਸਨ।
ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਖਬਰਾਂ ਵੀ ਆ ਰਹੀਆਂ ਹਨ ਕਿ ਸਿਧਾਰਥ ਅਤੇ ਕਿਆਰਾ 2023 ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ।
ਫਿਲਮ ਸ਼ੇਰ ਸ਼ਾਹ ਦੌਰਾਨ ਸਿਧਾਰਥ ਅਤੇ ਕਿਆਰਾ ਦੇ ਅਫੇਅਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਸ ਜੋੜੇ ਨੇ ਕਦੇ ਵੀ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ, ਪਰ ਇਕੱਠੇ ਸਮਾਂ ਬਿਤਾਉਣ ਦਾ ਕੋਈ ਵੀ ਮੌਕਾ ਨਹੀਂ ਛੱਡਿਆ।