ਜਾਣੋਂ ਕਿਹੜੀਆਂ ਆਦਤਾਂ ਕਿਡਨੀ ਨੂੰ ਕਰ ਸਕਦੀਆਂ ਹਨ ਖ਼ਰਾਬ
ਸਰੀਰ ਨੂੰ ਸਿਹਤਮੰਦ ਰੱਖਣ ਲਈ ਕਿਡਨੀ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ।
ਕਿਡਨੀ ਦੀ ਮਦਦ ਨਾਲ ਅਸੀਂ ਸਰੀਰ 'ਚ ਮੌਜੂਦ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢ ਸਕਦੇ ਹਾਂ।
ਡਾਕਟਰ ਦੀ ਸਲਾਹ ਤੋਂ ਬਿਨਾਂ ਦਰਦ ਨਿਵਾਰਕ ਦਵਾਈਆਂ ਖਾਣ ਨਾਲ ਕਿਡਨੀ ਖਰਾਬ ਹੋ ਸਕਦੀ ਹੈ।
ਲੂਣ ਵਾਲੀ ਖੁਰਾਕ ’ਚ ਸੋਡੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਬਲੱਡ ਪ੍ਰੈਸ਼ਰ ਨੂੰ ਵਧਾਉਦੀ ਹੈ ਅਤੇ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਫਾਸਟਫੂਡ ਦਾ ਜ਼ਿਆਦਾ ਸੇਵਨ ਤੁਹਾਡੇ ਗੁਰਦਿਆਂ ਦੇ ਨਾਲ-ਨਾਲ ਹੱਡੀਆਂ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ।
ਜੇਕਰ ਤੁਸੀਂ ਜ਼ਿਆਦਾ ਪਾਣੀ ਨਹੀਂ ਪੀਂਦੇ ਹੋ ਤਾਂ ਤੁਹਾਨੂੰ ਕਿਡਨੀ ਸਟੋਨ ਹੋ ਸਕਦਾ ਹੈ।
ਕਿਡਨੀ ਨੂੰ ਸਿਹਤਮੰਦ ਰੱਖਣ ਲਈ ਚੰਗੀ ਅਤੇ ਡੂੰਘੀ ਨੀਂਦ ਜ਼ਰੂਰੀ ਹੈ।
ਕਿਡਨੀ ਨੂੰ ਸਿਹਤਮੰਦ ਰੱਖਣ ਲਈ ਜ਼ਿਆਦਾ ਮੀਟ ਦਾ ਸੇਵਨ ਕਰਨ ਤੋਂ ਬਚੋ।
ਰੋਜ਼ਾਨਾ ਸ਼ਰਾਬ ਦਾ ਸੇਵਨ ਕਰਨ ਦੀ ਆਦਤ ਕਾਰਨ ਤੁਹਾਡੀ ਕਿਡਨੀ ਖਰਾਬ ਹੋ ਸਕਦੀ ਹੈ।
ਸਿਗਰਟਨੋਸ਼ੀ ਦਾ ਸੇਵਨ ਨਾ ਸਿਰਫ ਫੇਫੜਿਆਂ ਅਤੇ ਦਿਲ ਨੂੰ ਪ੍ਰਭਾਵਿਤ ਕਰਦਾ ਹੈ, ਬਲਕਿ ਇਹ ਤੁਹਾਡੇ ਗੁਰਦਿਆਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ।
ਜ਼ਿਆਦਾ ਦੇਰ ਤਕ ਬੈਠਣਾ ਤੁਹਾਡੀ ਕਿਡਨੀ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ।