ਚਾਲੀ ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਲੱਗਣ ਵਾਲਾ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਦੀ ਪਾਵਨ ਪਵਿੱਤਰ ਧਰਤੀ ਤੇ 13-14-15 ਜਨਵਰੀ ਨੂੰ ਬੜੀ ਸ਼ਰਧਾ ਤੇ ਸਦਭਾਵਨਾ ਨਾਲ ਮਨਾਇਆ ਜਾਂਦਾ ਹੈ। ਇਹ ਉਹ ਪਵਿੱਤਰ ਅਸਥਾਨ ਹੈ ਜਿਥੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ 40 ਸਿੰਘਾਂ ਦੀ ਟੁੱਟੀ ਗੰਢੀ ਸੀ ਤੇ ਸਿੰਘਾਂ ਵੱਲੋਂ ਦਿੱਤੇ ਬੇਦਾਵੇ ਨੂੰ ਪਾੜਿਆ ਸੀ ਤੇ ਇਸ ਜਗ੍ਹਾ ਸ਼ਹੀਦ ਹੋਏ 40 ਸਿੰਘਾਂ ਨੂੰ ਮੁਕਤੀ ਦਿੱਤੀ ਸੀ।