ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ (Crude oil) ਦਾ ਕਾਰੋਬਾਰ ਸ਼ੁੱਕਰਵਾਰ ਨੂੰ ਗਿਰਾਵਟ ਨਾਲ ਖਤਮ ਹੋਇਆ।



ਬ੍ਰੈਂਟ ਕਰੂਡ ਢਾਈ ਫੀਸਦੀ ਫਿਸਲ ਕੇ 77.30 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਹਾਲਾਂਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ ਹੈ।



ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਰਾਜਸਥਾਨ ਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਓਡੀਸ਼ਾ, ਕਰਨਾਟਕ ਅਤੇ ਗੋਆ ਵਿੱਚ ਕੀਮਤਾਂ ਵਿੱਚ ਕਮੀ ਆਈ ਹੈ।



ਦੇਸ਼ ਦੇ ਚਾਰ ਮਹਾਨਗਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਆਓ ਜਾਣਦੇ ਹਾਂ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਅਤੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।



- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ



- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ