ਸਰਦੀਆਂ ਵਿੱਚ ਮੂਲੀ ਸਿਹਤ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾਉਂਦੀ ਹੈ। ਇਸ ਨੂੰ ਖਾਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ ਅਤੇ ਸਰਦੀ-ਖਾਂਸੀ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਮੂਲੀ ਬਹੁਤ ਹੀ ਸਵਾਦਿਸ਼ਟ ਅਤੇ ਫਾਇਦੇਮੰਦ ਹੁੰਦੀ ਹੈ ਪਰ ਇਹ ਕੁਝ ਲੋਕਾਂ ਲਈ ਨੁਕਸਾਨਦਾਇਕ ਵੀ ਹੋ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਮੂਲੀ ਖਾਣ ਦਾ ਸਹੀ ਸਮਾਂ ਨਹੀਂ ਪਤਾ ਹੁੰਦਾ। ਆਯੁਰਵੇਦ ਵਿੱਚ ਮੂਲੀ ਬਾਰੇ ਕੁਝ ਮਹੱਤਵਪੂਰਨ ਗੱਲਾਂ ਦੱਸੀਆਂ ਗਈਆਂ ਹਨ। ਮੂਲੀ ਵਿੱਚ ਵਿਟਾਮਿਨ ਸੀ, ਵਿਟਾਮਿਨ ਬੀ6, ਰਿਬੋਫਲੇਵਿਨ, ਨਿਆਸੀਨ, ਫੋਲੇਟ, ਪੋਟਾਸ਼ੀਅਮ, ਆਇਰਨ, ਮੈਂਗਨੀਜ਼, ਫਾਈਬਰ ਅਤੇ ਸ਼ੂਗਰ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਠੰਡੇ ਮੌਸਮ 'ਚ ਮੂਲੀ ਖਾਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਅਨੀਮੀਆ ਨੂੰ ਠੀਕ ਕੀਤਾ ਜਾ ਸਕਦਾ ਹੈ ਅਤੇ ਭਾਰ ਵੀ ਕੰਟਰੋਲ ਕੀਤਾ ਜਾਂਦਾ ਹੈ। ਆਯੁਰਵੇਦ ਵਿੱਚ ਕਿਹਾ ਗਿਆ ਹੈ ਕਿ ਮੂਲੀ ਗਰਮ ਸੁਭਾਅ ਦੀ ਹੁੰਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਭੁੱਖ ਠੀਕ ਨਹੀਂ ਲੱਗਦੀ ਉਨ੍ਹਾਂ ਨੂੰ ਮੂਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਅਜਿਹੀ ਸਥਿਤੀ 'ਚ ਗੈਸਟਿਕ ਦੀ ਸਮੱਸਿਆ ਵਧ ਸਕਦੀ ਹੈ। ਮਾਹਰਾਂ ਦੇ ਮੁਤਾਬਕ ਜੇਕਰ ਕਿਸੇ ਦਾ ਪੇਟ ਸੁੱਕਾ ਹੋ ਜਾਂਦਾ ਹੈ ਤਾਂ ਉਸ ਨੂੰ ਵੀ ਮੂਲੀ ਨਹੀਂ ਖਾਣੀ ਚਾਹੀਦੀ। ਜਿਨ੍ਹਾਂ ਲੋਕਾਂ ਨੂੰ ਗੈਸ ਦੀ ਸਮੱਸਿਆ ਹੈ, ਉਹ ਘਿਓ ਦੇ ਨਾਲ ਮੂਲੀ ਖਾ ਸਕਦੇ ਹਨ। ਮਾਹਿਰਾਂ ਅਨੁਸਾਰ ਮੂਲੀ ਦਾ ਸੇਵਨ ਕਦੇ ਵੀ ਖਾਲੀ ਪੇਟ ਨਹੀਂ ਕਰਨਾ ਚਾਹੀਦਾ। ਰਾਤ ਨੂੰ ਵੀ ਮੂਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਸੂਰਜ 'ਚ ਬੈਠ ਕੇ ਮੂਲੀ ਖਾਣਾ ਫਾਇਦੇਮੰਦ ਹੋ ਸਕਦਾ ਹੈ। ਇਸਦਾ ਮਤਲਬ ਹੈ ਕਿ ਦੁਪਹਿਰ ਨੂੰ ਮੂਲੀ ਖਾਣਾ ਸਭ ਤੋਂ ਵਧੀਆ ਹੋ ਸਕਦਾ ਹੈ। ਮੂਲੀ ਨੂੰ ਹੋਰ ਕੱਚੀਆਂ ਸਬਜ਼ੀਆਂ ਦੇ ਨਾਲ ਖਾਓ। ਜ਼ਿਆਦਾ ਪੱਕੀ ਮੂਲੀ ਖਾਣ ਤੋਂ ਪਰਹੇਜ਼ ਕਰੋ। ਕਦੇ ਵੀ ਇੱਕ ਥਾਂ 'ਤੇ ਬੈਠ ਕੇ ਮੂਲੀ ਨਾ ਖਾਓ, ਤੁਰਦੇ ਫਿਰਦੇ ਮੂਲੀ ਨੂੰ ਖਾਉਣਾ ਚਾਹੀਦਾ ਹੈ, ਜਿਸ ਨਾਲ ਇਹ ਚੰਗੀ ਤਰ੍ਹਾਂ ਹਜ਼ਮ ਹੋ ਜਾਂਦੀ ਹੈ।