ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।



ਐਤਵਾਰ ਸਵੇਰੇ ਕਰੀਬ 7 ਵਜੇ WTI crude ਡਿੱਗ ਰਿਹਾ ਹੈ ਅਤੇ 72.28 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.33 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ Oil marketing companies ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਛੱਤੀਸਗੜ੍ਹ 'ਚ ਪੈਟਰੋਲ 50 ਪੈਸੇ ਅਤੇ ਡੀਜ਼ਲ 49 ਪੈਸੇ ਸਸਤਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 'ਚ ਪੈਟਰੋਲ 49 ਪੈਸੇ ਅਤੇ ਡੀਜ਼ਲ 43 ਪੈਸੇ ਸਸਤਾ ਹੋ ਗਿਆ ਹੈ।



ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।



ਦੂਜੇ ਪਾਸੇ ਹਰਿਆਣਾ, ਅਸਾਮ, ਮੱਧ ਪ੍ਰਦੇਸ਼ ਅਤੇ ਕਰਨਾਟਕ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ