ਕੱਚੇ ਤੇਲ ਦੀਆਂ ਕੀਮਤਾਂ (crude oil prices) ਵਧਣ ਦੇ ਬਾਵਜੂਦ ਯੂਪੀ ਅਤੇ ਬਿਹਾਰ ਦੇ ਲੋਕਾਂ ਨੂੰ ਅੱਜ ਟੈਂਕੀ ਭਰਨ ਲਈ ਘੱਟ ਪੈਸੇ ਖਰਚਣੇ ਪੈਣਗੇ।



ਗਲੋਬਲ ਬਾਜ਼ਾਰ (global market) 'ਚ ਕਰੂਡ ਦੀ ਕੀਮਤ 84 ਡਾਲਰ ਨੂੰ ਵੀ ਪਾਰ ਕਰ ਗਈ ਹੈ।



ਇਸ ਦੌਰਾਨ ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਅੱਜ ਯੂਪੀ ਅਤੇ ਬਿਹਾਰ ਦੇ ਕਈ ਸ਼ਹਿਰਾਂ ਵਿੱਚ ਤੇਲ ਸਸਤਾ ਹੋ ਗਿਆ ਹੈ।



ਸਰਕਾਰੀ ਤੇਲ ਕੰਪਨੀਆਂ ਮੁਤਾਬਕ ਨੋਇਡਾ 'ਚ ਪੈਟਰੋਲ 17 ਪੈਸੇ ਸਸਤਾ ਹੋ ਕੇ 96.59 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 17 ਪੈਸੇ ਘੱਟ ਕੇ 89.76 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ।



ਬਿਹਾਰ ਦੀ ਰਾਜਧਾਨੀ ਪਟਨਾ 'ਚ ਅੱਜ ਪੈਟਰੋਲ 11 ਪੈਸੇ ਸਸਤਾ ਹੋ ਗਿਆ ਅਤੇ 107.48 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।



ਇੱਥੇ ਡੀਜ਼ਲ ਵੀ 10 ਪੈਸੇ ਦੀ ਗਿਰਾਵਟ ਨਾਲ 94.26 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।



ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ 'ਚ ਅੱਜ ਪੈਟਰੋਲ 29 ਪੈਸੇ ਮਹਿੰਗਾ ਹੋ ਕੇ 97.10 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 27 ਪੈਸੇ ਮਹਿੰਗਾ ਹੋ ਕੇ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।



ਸੋਮਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡਾ ਉਛਾਲ ਆਇਆ ਹੈ। ਬ੍ਰੈਂਟ ਕਰੂਡ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ।



ਬ੍ਰੈਂਟ ਕਰੂਡ ਦੀ ਕੀਮਤ 84.18 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ, ਜਦੋਂ ਕਿ ਡਬਲਯੂਟੀਆਈ ਦੀ ਦਰ ਅੱਜ ਵੱਡੀ ਛਾਲ ਨਾਲ 78.60 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ।



- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ