ਗੰਨੇ ਦਾ ਰਸ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਇਸ ਵਿੱਚ ਕੈਲਸ਼ੀਅਮ ਅਤੇ ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਹੜੇ ਸਾਡੇ ਸਰੀਰ ਲਈ ਕਈ ਤਰੀਕਿਆਂ ਨਾਲ ਫਾਇਦੇਮੰਦ ਹੁੰਦੇ ਹਨ ਪਰ ਕੀ ਸ਼ੂਗਰ ਦੇ ਮਰੀਜ਼ਾਂ ਨੂੰ ਗੰਨੇ ਦਾ ਰਸ ਪੀਣਾ ਚਾਹੀਦਾ ਹੈ? ਆਓ ਜਾਣਦੇ ਹਾਂ ਇਸ ਬਾਰੇ ਪੀਣਾ ਚਾਹੀਦਾ ਜਾਂ ਨਹੀਂ ਸ਼ੂਗਰ ਦੇ ਮਰੀਜ਼ਾਂ ਨੂੰ ਗੰਨੇ ਦਾ ਰਸ ਨਹੀਂ ਪੀਣਾ ਚਾਹੀਦਾ ਹੈ ਗੰਨੇ ਦੇ ਰਸ ਵਿੱਚ ਸ਼ੂਗਰ ਕਾਫੀ ਜ਼ਿਆਦਾ ਹੁੰਦੀ ਹੈ ਜਿਹੜੀ ਸਾਡਾ ਬਲੱਡ ਸ਼ੂਗਰ ਲੈਵਲ ਨੂੰ ਵਧਾਉਣ ਦਾ ਕੰਮ ਕਰਦੀ ਹੈ ਅਜਿਹੇ ਵਿੱਚ ਸ਼ੂਗਰ ਦੇ ਮਰੀਜ਼ਾਂ ਨੂੰ ਗੰਨੇ ਦਾ ਜੂਸ ਨਹੀਂ ਪੀਣਾ ਚਾਹੀਦਾ ਹੈ ਜੇਕਰ ਤੁਹਾਡਾ ਮਨ ਕਰ ਰਿਹਾ ਹੈ ਤਾਂ ਫਿਰ ਬਿਲਕੁਲ ਥੋੜਾ ਜਿਹਾ ਪੀਓ