ਕੀ ਤੁਹਾਨੂੰ ਲੱਗਦਾ ਹੈ ਕਿ ਕੋਰੋਨਾ ਖ਼ਤਮ ਹੋ ਗਿਆ ਹੈ ? ਜੇ ਹਾਂ ਤਾਂ ਤੁਸੀਂ ਵੀ ਗ਼ਲਤਫਹਿਮੀ ਵਿੱਚ ਰਹਿ ਰਹੇ ਹੋ WHO ਦੇ ਅਨੁਸਾਰ, ਕੋਰੋਨਾ ਵਾਇਰਸ ਅਜੇ ਵੀ ਹਰ ਹਫ਼ਤੇ 1,700 ਲੋਕਾਂ ਦੀ ਜਾਨ ਲੈ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੀ ਹੈਰਾਨ ਕਰਨ ਵਾਲੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਵੇਂ ਲੋਕ ਹੁਣ ਕੋਵਿਡ ਨੂੰ ਹਲਕੇ ਵਿੱਚ ਲੈ ਰਹੇ ਹਨ, ਪਰ ਇਹ ਅਜੇ ਵੀ ਗੰਭੀਰ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਆਪਣੀ ਜਾਨ ਗੁਆ ਰਹੇ ਹਨ। ਰਿਪੋਰਟ ਮੁਤਾਬਕ, ਕੋਰੋਨਾ ਵਾਇਰਸ ਹਰ ਹਫ਼ਤੇ 1700 ਤੋਂ ਵੱਧ ਲੋਕਾਂ ਦੀ ਜਾਨ ਲੈ ਰਿਹਾ ਹੈ। ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ WHO ਨੇ ਚਿੰਤਾ ਪ੍ਰਗਟਾਈ ਹੈ ਤੇ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਹੈ WHO ਨੇ ਸਾਰਿਆਂ ਨੂੰ ਕੋਵਿਡ ਵੈਕਸੀਨ ਲੈਣ ਦੀ ਅਪੀਲ ਕੀਤੀ ਹੈ। ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਤੋਂ ਬਚਾਇਆ ਜਾ ਸਕੇ। WHO ਦੇ ਡਾਇਰੈਕਟਰ ਜਨਰਲ ਨੇ ਵੀ ਵੈਕਸੀਨ ਦੀ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ। WHO ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਕੋਵਿਡ ਦਾ ਜ਼ਿਆਦਾ ਖਤਰਾ ਹੈ, ਉਨ੍ਹਾਂ ਨੂੰ ਹਰ ਸਾਲ ਟੀਕਾਕਰਨ ਕਰਵਾਉਣਾ ਚਾਹੀਦਾ ਹੈ।