ਸਰਦੀਆਂ ਦੇ ਮੌਸਮ 'ਚ ਲੋਕ ਅਕਸਰ ਗਰਮ ਪਾਣੀ ਨਾਲ ਨਹਾਉਂਦੇ ਹਨ, ਕਿਉਂਕਿ ਆਮ ਪਾਣੀ ਜ਼ਰੂਰਤ ਤੋਂ ਜ਼ਿਆਦਾ ਠੰਡਾ ਹੁੰਦਾ ਹੈ। ਦੱਸ ਦਈਏ ਕਿ ਬਹੁਤ ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਓ ਜਾਣਦੇ ਹਾਂ ਗਰਮ ਪਾਣੀ ਨਾਲ ਨਹਾਉਣ ਦੇ ਕੀ ਨੁਕਸਾਨ ਹਨ ਅਤੇ ਗਰਮ ਪਾਣੀ ਨਾਲ ਨਹਾਉਣ ਦਾ ਸਹੀ ਤਰੀਕਾ ਕੀ ਹੈ? ਜੇ ਤੁਸੀਂ ਗਰਮ ਪਾਣੀ ਨਾਲ ਜ਼ਿਆਦਾ ਇਸ਼ਨਾਨ ਕਰਦੇ ਹੋ, ਤਾਂ ਅੱਖਾਂ ਦੇ ਆਲੇ ਦੁਆਲੇ ਦੀ ਚਮੜੀ ਵੀ ਖੁਸ਼ਕ ਹੋ ਜਾਂਦੀ ਹੈ ਗਰਮ ਪਾਣੀ ਨਾਲ ਨਹਾਉਣ ਨਾਲ ਵਾਲਾਂ ਦੀ ਨਮੀ ਘੱਟ ਜਾਂਦੀ ਹੈ। ਇਸ ਕਾਰਨ ਵਾਲ ਰੁੱਖੇ ਅਤੇ ਬੇਜ਼ਾਨ ਹੋ ਜਾਂਦੇ ਹਨ। ਗਰਮ ਪਾਣੀ ਵਾਲਾਂ ਦੀ ਸਕੈਲਪ ਨੂੰ ਕਮਜ਼ੋਰ ਕਰਦਾ ਹੈ। ਇਸ ਤੋਂ ਇਲਾਵਾ, ਡੈਂਡਰਫ ਅਤੇ ਵਾਲਾਂ ਦਾ ਝੜਨਾ ਵੀ ਹੁੰਦਾ ਹੈ। ਗਰਮ ਪਾਣੀ ਨਾਲ ਨਹਾਉਣ ਤੋਂ ਬਾਅਦ ਵਿਅਕਤੀ ਨੂੰ ਨੀਂਦ ਆਉਣ ਲੱਗਦੀ ਹੈ ਤੇ ਝਪਕੀ ਲੈਣ ਦਾ ਮਹਿਸੂਸ ਹੁੰਦਾ ਹੈ। ਇਸ ਲਈ ਲੋਕਾਂ ਨੂੰ ਰਾਤ ਨੂੰ ਕੋਸੇ ਪਾਣੀ ਨਾਲ ਨਹਾਉਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਉਹ ਚੰਗੀ ਨੀਂਦ ਲੈ ਸਕਣ। ਗਰਮ ਪਾਣੀ ਨਾਲ ਨਹਾਉਣ ਨਾਲ ਜਣਨ ਸ਼ਕਤੀ 'ਤੇ ਅਸਰ ਪੈਂਦਾ ਹੈ। ਇਸ ਨਾਲ ਪੁਰਸ਼ਾਂ ਦੇ ਸ਼ੁਕਰਾਣੂਆਂ ਦੀ ਗਿਣਤੀ ਨੂੰ ਘਟਾਉਂਦਾ ਹੈ।