Most Alcohol Girls Drink: ਜ਼ਿਆਦਾਤਰ ਲੋਕਾਂ ਨੇ ਸਿਰਫ ਵਿਅਕਤੀਆਂ ਨੂੰ ਹੀ ਸ਼ਰਾਬ ਪੀਂਦੇ ਹੋਏ ਵੇਖਿਆ ਹੋਏਗਾ।



ਘਰ-ਘਰ ਵਿੱਚ ਸ਼ਰਾਬ ਪੀਣ ਵਾਲੇ ਬੰਦਿਆਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ। ਪਰ ਕੀ ਤੁਸੀ ਜਾਣਦੇ ਹੋ ਸ਼ਰਾਬ ਪੀਣ ਦੇ ਮਾਮਲੇ ਵਿੱਚ ਔਰਤਾਂ ਵੀ ਕਿਸੇ ਨਾਲੋਂ ਘੱਟ ਨਹੀਂ ਹਨ।



ਔਰਤਾਂ ਜਿੱਥੇ ਹਰ ਪੱਖ ਤੋਂ ਮਰਦਾਂ ਨੂੰ ਟੱਕਰ ਦੇ ਰਹੀਆਂ ਹਨ, ਉੱਥੇ ਹੀ ਸ਼ਰਾਬ ਪੀਣ ਦੇ ਮਾਮਲੇ ਵਿੱਚ ਵੀ ਮਰਦਾਂ ਨਾਲੋਂ ਪਿੱਛੇ ਨਹੀਂ ਹਨ।



ਅਜਿਹੇ ਵਿੱਚ ਇੱਕ ਅਜਿਹਾ ਰਾਜ ਹੈ ਜਿੱਥੇ ਔਰਤਾਂ ਸਭ ਤੋਂ ਵੱਧ ਸ਼ਰਾਬ ਪੀਂਦੀਆਂ ਹਨ। ਇਹ ਅਸੀਂ ਨਹੀਂ ਕਹਿ ਰਹੇ ਸਗੋਂ ਕੇਂਦਰ ਸਰਕਾਰ ਦੇ ਅੰਕੜੇ ਕਹਿ ਰਹੇ ਹਨ। ਤਾਂ ਆਓ ਜਾਣਦੇ ਹਾਂ ਉਸ ਰਾਜ ਬਾਰੇ।



ਕੇਂਦਰ ਸਰਕਾਰ ਨੇ 2019 ਤੋਂ 2022 ਦਰਮਿਆਨ ਰਾਸ਼ਟਰੀ ਪਰਿਵਾਰ ਅਤੇ ਸਿਹਤ ਸਰਵੇਖਣ (NFHS-5) ਕਰਵਾਇਆ ਸੀ। ਜਿਸ ਵਿੱਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਵੱਧ ਰਹੀ ਗਿਣਤੀ ਦਾ ਵੀ ਜ਼ਿਕਰ ਕੀਤਾ ਗਿਆ।



ਜੇਕਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਭਾਰਤ 'ਚ ਹਰ ਸਾਲ 16 ਕਰੋੜ ਲੋਕ ਸ਼ਰਾਬ ਪੀਂਦੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਦੀ ਸਾਹਮਣੇ ਆਈ ਹੈ, ਜੋਕਿ ਕਰੋੜਾਂ ਵਿੱਚ ਹੈ।



ਸਰਵੇਖਣ ਦੇ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਭ ਤੋਂ ਵੱਧ ਔਰਤਾਂ ਸ਼ਰਾਬ ਦੀਆਂ ਸ਼ੌਕੀਨ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਥੇ 15 ਸਾਲ ਤੋਂ ਵੱਧ ਉਮਰ ਦੀਆਂ 24 ਫੀਸਦੀ ਲੜਕੀਆਂ ਸ਼ਰਾਬ ਪੀਂਦੀਆਂ ਹਨ।



ਅਰੁਣਾਚਲ ਪ੍ਰਦੇਸ਼ ਤੋਂ ਬਾਅਦ ਸਿੱਕਮ ਵਿੱਚ ਸਭ ਤੋਂ ਵੱਧ ਸ਼ਰਾਬ ਪੀਣ ਵਾਲੀਆਂ ਔਰਤਾਂ ਹਨ। ਇੱਥੇ 16 ਫੀਸਦੀ ਕੁੜੀਆਂ ਸ਼ਰਾਬ ਪੀਂਦੀਆਂ ਹਨ।



ਜਦੋਂ ਕਿ ਦੇਸ਼ ਵਿੱਚ 15 ਸਾਲ ਤੋਂ ਵੱਧ ਉਮਰ ਦੀਆਂ 1.03 ਫੀਸਦੀ ਔਰਤਾਂ ਸ਼ਰਾਬ ਪੀਂਦੀਆਂ ਹਨ। ਜਿਨ੍ਹਾਂ ਵਿੱਚੋਂ 1.6 ਫੀਸਦੀ ਪੇਂਡੂ ਖੇਤਰ ਅਤੇ 0.6 ਫੀਸਦੀ ਸ਼ਹਿਰੀ ਖੇਤਰਾਂ ਤੋਂ ਆਉਂਦੇ ਹਨ।



ਜੇਕਰ ਤੁਹਾਨੂੰ ਲੱਗਦਾ ਹੈ ਕਿ ਹਾਲ ਹੀ 'ਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਗਿਣਤੀ ਵਧੀ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਅਜਿਹਾ ਨਹੀਂ ਹੈ।



ਸਾਲ 2019 ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਰਾਜ ਮੰਤਰੀ ਰਤਨਾਲਾਲ ਕਟਾਰੀਆ ਨੇ ਕਿਹਾ ਸੀ ਕਿ ਦੇਸ਼ ਦੀਆਂ 1.50 ਕਰੋੜ ਔਰਤਾਂ ਨਸ਼ੇ ਦੀ ਆਦੀ ਹਨ।



Thanks for Reading. UP NEXT

ਸਾਵਧਾਨ! ਜੇਕਰ ਤੁਸੀਂ ਵੀ ਕਰਦੇ ਹੋ ਚਿਹਰੇ 'ਤੇ ਬਲੀਚ ਤਾਂ ਹੋ ਸਕਦੇ ਹਨ ਆਹ ਨੁਕਸਾਨ

View next story