ਘਰਾਂ ਵਿੱਚ ਸਵੇਰੇ-ਸ਼ਾਮ ਅਗਰਬੱਤੀ ਦੀ ਵਰਤੋਂ ਕੀਤੀ ਜਾਂਦੀ ਹੈ ਲੋਕਾਂ ਦਾ ਮੰਨਣਾ ਹੈ ਕਿ ਘਰ ਵਿੱਚ ਅਗਰਬੱਤੀ ਜਲਾਉਣ ਨਾਲ ਸੁੱਖ ਅਤੇ ਸ਼ਾਂਤੀ ਬਣੀ ਰਹਿੰਦੀ ਹੈ ਇਸ ਨਾਲ ਘਰ ਵਿੱਚ ਸਕਾਰਾਤਮਕ ਊਰਜਾ ਬਣੀ ਰਹਿੰਦੀ ਹੈ ਪਰ ਕੀ ਤੁਹਾਨੂੰ ਪਤਾ ਹੈ ਘਰ ਵਿੱਚ ਅਗਰਬੱਤੀ ਜਲਾਉਣਾ ਸਿਹਤ ਲਈ ਕਿੰਨਾ ਖ਼ਤਰਨਾਕ ਹੋ ਸਕਦਾ ਹੈ ਅਗਰਬੱਤੀ ਨੂੰ ਬਾਂਸ ਅਤੇ ਕੈਮੀਕਲ ਨਾਲ ਬਣਾਇਆ ਜਾਂਦਾ ਹੈ ਜੋ ਕਿ ਸਿਹਤ ਦੇ ਲਈ ਹਾਨੀਕਾਰਕ ਹੁੰਦਾ ਹੈ ਜਿਸ ਨਾਲ ਸਾਹ ਲੈਣ ਵਿੱਚ ਪਰੇਸ਼ਾਨੀ ਹੋ ਸਕਦੀ ਹੈ ਇਸ ਤੋਂ ਇਲਾਵਾ ਅਸਥਮਾ, ਸਟ੍ਰੋਕ ਅਤੇ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਹੋ ਸਕਦੀਆਂ ਹਨ ਬੱਚਿਆਂ ਦੀ ਸਿਹਤ ਵੀ ਵਿਗੜ ਸਕਦੀ ਹੈ ਅਗਰਬੱਤੀ ਸਿਗਰਟ ਪੀਣ ਤੋਂ ਵੀ ਜ਼ਿਆਦਾ ਖਤਰਨਾਕ ਹੁੰਦੀ ਹੈ