ਸ਼ਰਾਬ ਪੀਣ ਤੋਂ ਬਾਅਦ ਕਿਉਂ ਲੱਗਦੀ ਜ਼ਿਆਦਾ ਗਰਮੀ?



ਸ਼ਰਾਬ ਪੀਣਾ ਸਿਹਤ ਦੇ ਲਈ ਵਧੀਆ ਨਹੀਂ ਮੰਨਿਆ ਜਾਂਦਾ ਹੈ



ਇਸ ਦਾ ਲਗਾਤਾਰ ਸੇਵਨ ਕਰਨ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਹੋਣ ਲੱਗ ਜਾਂਦੀਆਂ ਹਨ



ਕਈ ਲੋਕਾਂ ਨੂੰ ਸ਼ਰਾਬ ਪੀਣ ਤੋਂ ਬਾਅਦ ਜ਼ਿਆਦਾ ਪਸੀਨਾ ਆਉਣਾ ਸ਼ੁਰੂ ਹੋ ਜਾਂਦਾ ਹੈ ਅਤੇ ਜ਼ਿਆਦਾ ਗਰਮੀ ਲੱਗਦੀ ਹੈ



ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਸ਼ਰਾਬ ਪੀਣ ਨਾਲ ਜ਼ਿਆਦਾ ਗਰਮੀ ਕਿਉਂ ਲੱਗਦੀ ਹੈ



ਸ਼ਰਾਬ ਪੀਣ ਤੋਂ ਬਾਅਦ ਜ਼ਿਆਦਾ ਗਰਮੀ ਬਲੱਡ ਵੈਸਲਸ ਦੇ ਫੈਲਾਅ ਦਾ ਕਾਰਨ ਬਣਦੀ ਹੈ



ਇਸ ਨਾਲ ਹੱਥਾਂ ਅਤੇ ਪੈਰਾਂ ਦੀਆਂ ਉਂਗਲੀਆਂ ਵਿੱਚ ਬਲੱਡ ਸਰਕੂਲੇਸ਼ਨ ਤੇਜ਼ ਹੁੰਦਾ ਹੈ, ਜਿਸ ਨਾਲ ਸਰੀਰ ਵਿੱਚ ਜ਼ਿਆਦਾ ਗਰਮੀ ਲੱਗਦੀ ਹੈ



ਇਸ ਤੋਂ ਇਲਾਵਾ ਜਦੋਂ ਸਰੀਰ ਦਾ ਮੈਟਾਬੋਲੀਜ਼ਮ ਤੇਜ਼ ਹੁੰਦਾ ਹੈ ਤਾਂ ਸਰੀਰ ਵਿੱਚ ਗਰਮੀ ਪੈਦਾ ਕਰਦਾ ਹੈ



ਇਸ ਦੇ ਨਾਲ ਹੀ ਸ਼ਰਾਬ ਪੀਣ ਤੋਂ ਬਾਅਦ ਦਿਮਾਗ ਵਿੱਚ ਹਾਈਪੋਥੈਲੇਮਸ ਐਕਟਿਵ ਹੋ ਜਾਂਦਾ ਹੈ, ਜਿਸ ਕਰਕੇ ਵੀ ਸਰੀਰ ਵਿੱਚ ਜ਼ਿਆਦਾ ਗਰਮੀ ਲੱਗਦੀ ਹੈ



ਹਾਈਪੋਥੈਲੇਮਸ ਦਿਮਾਗ ਦਾ ਇੱਕ ਹਿੱਸਾ ਹੈ, ਜੋ ਕਿ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਕਰਦਾ ਹੈ