ਅਕਸਰ ਇਸ ਗੱਲ ਨੂੰ ਲੈ ਕੇ ਲੋਕ ਭੰਬਲਭੂਸੇ ਦੇ ਵਿੱਚ ਰਹਿੰਦੇ ਹਨ ਕਿ ਗਰਮੀਆਂ ਦੇ ਵਿੱਚ ਅੰਡੇ ਖਾਣੇ ਚਾਹੀਦੇ ਹਨ ਜਾਂ ਨਹੀਂ?



ਕਈ ਲੋਕ ਗਰਮੀਆਂ ਆਉਂਦਿਆਂ ਹੀ ਅੰਡੇ ਖਾਣਾ ਬਿਲਕੁਲ ਬੰਦ ਕਰ ਦਿੰਦੇ ਹਨ ਜਾਂ ਘੱਟ ਕਰ ਦਿੰਦੇ ਹਨ।



ਉਨ੍ਹਾਂ ਨੂੰ ਲੱਗਦਾ ਹੈ ਕਿ ਅੰਡੇ ਸਰੀਰ ਲਈ ਨੁਕਸਾਨਦੇਹ ਸਾਬਤ ਹੋ ਸਕਦੇ ਹਨ।



ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਅਜਿਹਾ ਕਰਨਾ ਸਹੀ ਹੈ?



ਗਰਮੀਆਂ 'ਚ ਅੰਡੇ ਖਾਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ



ਪਰ ਸਿਰਫ ਇਸ ਗੱਲ ਦਾ ਧਿਆਨ ਰੱਖਣਾ ਪੈਂਦਾ ਹੈ ਕਿ ਕਿੰਨੀ ਮਾਤਰਾ ਸਹੀ ਹੈ



ਤੁਸੀਂ ਗਰਮੀਆਂ ਦੇ ਮੌਸਮ ਵਿੱਚ ਹਰ ਰੋਜ਼ ਇੱਕ ਜਾਂ ਦੋ ਅੰਡੇ ਖਾ ਸਕਦੇ ਹੋ।



ਬਹੁਤ ਜ਼ਿਆਦਾ ਅੰਡੇ ਖਾਣ ਨਾਲ ਤੁਹਾਡੇ ਸਰੀਰ ਦਾ ਤਾਪਮਾਨ ਵਧ ਜਾਂਦਾ ਹੈ



ਅਤੇ ਪੇਟ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।



ਪਰ ਜੇਕਰ ਤੁਸੀਂ ਸਿਰਫ ਇੱਕ ਜਾਂ ਦੋ ਅੰਡੇ ਖਾਓਗੇ ਤਾਂ ਤੁਹਾਨੂੰ ਕੋਈ ਸਮੱਸਿਆ ਨਹੀਂ ਹੋਵੇਗੀ।