ਗਰਮੀਆਂ 'ਚ ਇੰਝ ਕਰੋ ਅਪਣੇ ਬੱਚੇ ਦੀ ਮਾਲਿਸ਼ ਛੋਟੇ ਬੱਚਿਆਂ ਦੀਆਂ ਹੱਡੀਆਂ ਦੇ ਬਿਹਤਰ ਵਿਕਾਸ ਅਤੇ ਮਜ਼ਬੂਤੀ ਲਈ ਨਿਯਮਿਤ ਤੌਰ 'ਤੇ ਉਨ੍ਹਾਂ ਦੀ ਮਾਲਿਸ਼ ਕਰਨਾ ਜ਼ਰੂਰੀ ਹੈ। ਕਿਉਂਕਿ ਬੱਚਿਆਂ ਦੀ ਚਮੜੀ ਨਰਮ ਹੁੰਦੀ ਹੈ, ਇਸ ਲਈ ਇਸ ਗੱਲ ਦਾ ਧਿਆਨ ਰੱਖਣਾ ਜ਼ਰੂਰੀ ਹੈ ਕਿ ਗਰਮੀ ਦੇ ਮੌਸਮ 'ਚ ਬੱਚਿਆਂ ਦੀ ਮਾਲਿਸ਼ ਕਰਨ ਲਈ ਕਿਸ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ ਇੱਥੇ ਅਸੀਂ ਤੁਹਾਨੂੰ ਦੱਸਾਂਗੇ ਕਿ ਗਰਮੀ ਦੇ ਮੌਸਮ ਵਿੱਚ ਤੁਹਾਨੂੰ ਆਪਣੇ ਬੱਚੇ ਨੂੰ ਕਿਸ ਤੇਲ ਨਾਲ ਮਾਲਸ਼ ਕਰਨੀ ਚਾਹੀਦੀ ਹੈ ਇਸ ਨਾਲ ਨਾ ਸਿਰਫ ਬੱਚੇ ਦੀਆਂ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ਹੋਣਗੀਆਂ ਸਗੋਂ ਚਮੜੀ 'ਤੇ ਵੀ ਕੋਈ ਬੁਰਾ ਪ੍ਰਭਾਵ ਨਹੀਂ ਪਵੇਗਾ ਬੱਚਿਆਂ ਦੀ ਮਾਲਿਸ਼ ਲਈ ਚੰਦਨ ਦੇ ਤੇਲ ਦੀ ਵਰਤੋਂ ਕਰ ਸਕਦੇ ਹੋ ਨਾਰੀਅਲ ਦਾ ਤੇਲ ਵੀ ਚਮੜੀ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਨਾਰੀਅਲ ਦੇ ਤੇਲ ਵਿੱਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਫੰਗਲ ਗੁਣ ਪਾਏ ਜਾਂਦੇ ਹਨ ਜੇਕਰ ਤੁਸੀਂ ਗਰਮੀ ਦੇ ਮੌਸਮ 'ਚ ਛੋਟੇ ਬੱਚਿਆਂ ਦੀ ਮਾਲਿਸ਼ ਕਰਨਾ ਚਾਹੁੰਦੇ ਹੋ ਤਾਂ ਟੀ ਟ੍ਰੀ ਆਇਲ ਵੀ ਬਹੁਤ ਵਧੀਆ ਵਿਕਲਪ ਹੈ ਬੱਚਿਆਂ ਦੀ ਕੈਮੋਮਾਈਲ ਤੇਲ ਨਾਲ ਮਾਲਿਸ਼ ਵੀ ਕੀਤੀ ਜਾ ਸਕਦੀ ਹੈ