ਪਪੀਤਾ ਵਿਟਾਮਿਨਾਂ ਦਾ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਹ ਸਾਡੇ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ।



ਇਸ ਤੋਂ ਇਲਾਵਾ ਇਸ ਦਾ ਸੇਵਨ ਕਰਨ ਨਾਲ ਸਰੀਰ ਵੀ ਊਰਜਾਵਾਨ ਰਹਿੰਦਾ ਹੈ।



ਕਮਜ਼ੋਰ ਨਜ਼ਰ ਵਰਗੀਆਂ ਸਮੱਸਿਆਵਾਂ ਲਈ ਪਪੀਤਾ ਬਹੁਤ ਹੀ ਫਾਇਦੇਮੰਦ ਫਲ ਮੰਨਿਆ ਜਾਂਦਾ ਹੈ।



ਇਸ ‘ਚ ਪਾਇਆ ਜਾਣ ਵਾਲਾ ਲਾਈਕੋਪੀਨ ਅਤੇ ਬੀਟਾ ਕੈਰੋਟੀਨ ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।



ਪਪੀਤੇ ‘ਚ ਪਾਇਆ ਜਾਣ ਵਾਲਾ ਵਿਟਾਮਿਨ ਸੀ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਚਮੜੀ ਦੀ ਖੁਸ਼ਕੀ ਦੂਰ ਹੁੰਦੀ ਹੈ।



ਇਸ ਕਾਰਨ ਚਮੜੀ ਵੀ ਜਵਾਨ ਦਿਖਾਈ ਦਿੰਦੀ ਹੈ। ਇਸ ਦੇ ਲਈ ਤੁਸੀਂ ਪਪੀਤੇ ਦੇ ਸੇਵਨ ਦੇ ਨਾਲ ਇਸ ਦੇ ਫੇਸ ਪੈਕ ਦੀ ਵੀ ਵਰਤੋਂ ਕਰ ਸਕਦੇ ਹੋ।



ਇਸ ਫਲ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦਾ ਹੈ।



ਇਹ ਸਾਡੇ ਸਰੀਰ ਨੂੰ ਕਈ ਤਰ੍ਹਾਂ ਦੇ ਵਾਇਰਸਾਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ। ਇਸ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ।



ਪਪੀਤੇ ਵਿੱਚ ਬਹੁਤ ਘੱਟ ਕੈਲੋਰੀ ਹੁੰਦੀ ਹੈ। ਇਸ ਦੇ ਨਿਯਮਤ ਸੇਵਨ ਨਾਲ ਸਰੀਰ ਨੂੰ ਜ਼ਰੂਰੀ ਪੋਸ਼ਣ ਮਿਲਦਾ ਹੈ ਅਤੇ ਇਹ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ।



ਤੁਸੀਂ ਇਸ ਨੂੰ ਡਾਈਟ ਦੌਰਾਨ ਵੀ ਖਾ ਸਕਦੇ ਹੋ।