ਇਨ੍ਹਾਂ ਲੋਕਾਂ ਨੂੰ ਨਹੀਂ ਕਰਨੀ ਚਾਹੀਦੀ ਮੁਲਤਾਨੀ ਮਿੱਟੀ ਵਰਤੋਂ ਚਿਹਰੇ ਦੀ ਸੁੰਦਰਤਾ ਵਧਾਉਣ ਲਈ ਲੋਕ ਅਕਸਰ ਮੁਲਤਾਨੀ ਮਿੱਟੀ ਦੀ ਵਰਤੋਂ ਕਰਦੇ ਪਰ ਕਈ ਵਾਰ ਇਸ ਨੂੰ ਲਗਾਉਣ ਤੋਂ ਬਾਅਦ ਸਕਿਨ ਉੱਤੇ ਉਲਟਾ ਅਸਰ ਦਿਖਾਈ ਦਿੰਦਾ ਹੈ ਜਿਨ੍ਹਾਂ ਲੋਕਾਂ ਦੀ ਚਮੜੀ ਬਹੁਤ ਸੰਵੇਦਨਸ਼ੀਲ ਹੁੰਦੀ ਹੈ, ਉਨ੍ਹਾਂ ਨੂੰ ਮੁਲਤਾਨੀ ਮਿੱਟੀ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਉਨ੍ਹਾਂ ਦੇ ਚਿਹਰੇ ‘ਤੇ ਧੱਫੜ ਜਾਂ ਝੁਰੜੀਆਂ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜੇਕਰ ਤੁਹਾਡੀ ਚਮੜੀ ਖੁਸ਼ਕ ਰਹਿੰਦੀ ਹੈ ਤਾਂ ਤੁਹਾਨੂੰ ਮੁਲਤਾਨੀ ਮਿੱਟੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕਿਉਂਕਿ ਮੁਲਤਾਨੀ ਮਿੱਟੀ ਤੁਹਾਡੀ ਚਮੜੀ ਦੀ ਨਮੀ ਨੂੰ ਘਟਾ ਦੇਵੇਗੀ, ਜਿਸ ਕਾਰਨ ਚਮੜੀ ਬੇਜਾਨ ਅਤੇ ਖੁਸ਼ਕ ਦਿਖਾਈ ਦੇਣ ਲੱਗਦੀ ਹੈ। ਕਈ ਲੋਕ ਹਫਤੇ ‘ਚ ਤਿੰਨ ਤੋਂ ਚਾਰ ਵਾਰ ਮੁਲਤਾਨੀ ਮਿੱਟੀ ਦੀ ਵਰਤੋਂ ਕਰਦੇ ਹਨ ਪਰ ਅਜਿਹਾ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਜ਼ਿਆਦਾ ਵਰਤੋਂ ਨਾਲ ਚਮੜੀ ‘ਤੇ ਝੁਰੜੀਆਂ ਪੈ ਜਾਂਦੀਆਂ ਹਨ