Ludhiana News: ਪੰਜਾਬ ਵਿੱਚ ਪਿਆਕੜਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ...



ਆਬਕਾਰੀ ਵਿਭਾਗ ਨੇ 17 ਜੂਨ ਨੂੰ ਸ਼ਾਮ 7 ਵਜੇ ਤੋਂ 19 ਜੂਨ ਨੂੰ ਸ਼ਾਮ 6 ਵਜੇ ਤੱਕ ਅਤੇ 23 ਜੂਨ ਨੂੰ ਗਿਣਤੀ ਵਾਲੇ ਦਿਨ ਤੱਕ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ 'ਡਰਾਈ ਡੇ' ਐਲਾਨਿਆ ਗਿਆ ਹੈ।



ਵਿਭਾਗ ਦੇ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਹ ਹੁਕਮ ਵਿਧਾਨ ਸਭਾ ਹਲਕੇ ਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਲਾਗੂ ਹੋਣਗੇ।



ਜੋਰਵਾਲ ਨੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।



ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਨਾਲ ਲੱਗਦੇ 3 ਕਿਲੋਮੀਟਰ ਦੇ ਖੇਤਰ ਵਿੱਚ ਡਰਾਈ ਡੇ ਐਲਾਨਿਆ ਗਿਆ ਹੈ। ਨਿਰਧਾਰਤ ਸਮੇਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।



ਇਸ ਲਈ, ਸਾਰੇ ਸਬੰਧਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।



ਦੱਸ ਦੇਈਏ ਕਿ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਿੰਗ 19 ਜੂਨ ਹੋਏਗੀ ਅਤੇ ਗਿਣਤੀ 23 ਜੂਨ ਨੂੰ ਹੋਵੇਗੀ।