Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੇਬਰ ਕਲੋਨੀ ਜਵਾਹਰ ਨਗਰ ਕੈਂਪ ਵਿੱਚ ਸਥਿਤ ਇੱਕ ਘਰ ਦੀ ਤੀਜੀ ਮੰਜ਼ਿਲ 'ਤੇ ਅੱਗ ਲੱਗ ਗਈ ਅਤੇ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ।



ਤੀਜੀ ਮੰਜ਼ਿਲ 'ਤੇ ਇੱਕ ਕਮਰੇ ਵਿੱਚ ਇੱਕ ਛੋਟਾ ਸਿਲੰਡਰ ਫਟਣ ਕਾਰਨ ਧਮਾਕਾ ਹੋਇਆ, ਜਿਸ ਕਾਰਨ ਕੁਝ ਸਮੇਂ ਲਈ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।



ਸੂਚਨਾ ਮਿਲਣ ਤੋਂ ਬਾਅਦ ਕੋਚਰ ਮਾਰਕੀਟ ਚੌਕੀ ਦੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ। ਘਰ ਦੇ ਮਾਲਕ ਸਤਪਾਲ ਸੱਤੂ ਨੇ ਦੱਸਿਆ ਕਿ ਉਹ ਲੇਬਰ ਕਲੋਨੀ, ਗਲੀ ਨੰਬਰ 6 ਵਿੱਚ ਰਹਿੰਦਾ ਹੈ ਅਤੇ ਛੋਟਾ ਹਾਥੀ ਟੈਂਪੂ ਚਲਾਉਂਦਾ ਹੈ।



ਉਹ ਆਪਣੇ ਪਰਿਵਾਰ ਨਾਲ ਘਰ ਦੀ ਪਹਿਲੀ ਮੰਜ਼ਿਲ 'ਤੇ ਰਹਿੰਦਾ ਹੈ, ਜਦੋਂ ਕਿ ਕਿਰਾਏਦਾਰ ਘਰ ਦੀ ਦੂਜੀ ਮੰਜ਼ਿਲ 'ਤੇ ਰਹਿੰਦੇ ਹਨ।



ਐਤਵਾਰ ਸ਼ਾਮ ਲਗਭਗ 5:15 ਵਜੇ ਅਚਾਨਕ ਤੀਜੀ ਮੰਜ਼ਿਲ 'ਤੇ ਇੱਕ ਛੋਟੇ ਜਿਹੇ ਕਮਰੇ ਵਿੱਚ ਅੱਗ ਲੱਗਣ ਕਾਰਨ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ।



ਗੁਆਂਢੀਆਂ ਨੇ ਛੱਤ ਤੋਂ ਤੀਜੀ ਮੰਜ਼ਿਲ ਤੱਕ ਪਾਣੀ ਦਾ ਛਿੜਕਾਅ ਕਰਕੇ ਅੱਗ ਨੂੰ ਫੈਲਣ ਤੋਂ ਰੋਕਿਆ। ਸੂਚਨਾ ਮਿਲਣ ਤੋਂ ਥੋੜ੍ਹੀ ਦੇਰ ਬਾਅਦ, ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਇਆ।



ਅੱਗ ਲੱਗਣ ਦੌਰਾਨ ਘਰ ਦੀ ਤੀਜੀ ਮੰਜ਼ਿਲ 'ਤੇ ਇੱਕ ਕਮਰੇ ਵਿੱਚ ਘਰੇਲੂ ਸਮਾਨ ਦੇ ਨਾਲ ਇੱਕ ਛੋਟਾ ਸਿਲੰਡਰ ਪਿਆ ਸੀ, ਜਿਸ ਕਾਰਨ ਧਮਾਕਾ ਹੋਇਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।



ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਵਿੱਚ ਕੂਲਰ, ਗੱਦੇ ਆਦਿ ਘਰੇਲੂ ਸਮਾਨ ਸੜ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।