ਮੱਕੀ ਦੀ ਰੋਟੀ ਦੇ ਵਿੱਚ ਆਇਰਨ, ਫਾਸਫੋਰਸ, ਕਾਪਰ, ਸੇਲੇਨੀਅਮ, ਵਿਟਾਮਿਨ-ਏ, ਮੈਂਗਨੀਜ਼, ਪੋਟਾਸ਼ੀਅਮ, ਜ਼ਿੰਕ ਅਤੇ ਹੋਰ ਐਂਟੀ-ਆਕਸੀਡੈਂਟ ਹੁੰਦੇ ਹਨ। ਜਿਸ ਦੇ ਸੇਵਨ ਨਾਲ ਸਰੀਰ ਨੂੰ ਕਈ ਫਾਇਦੇ ਮਿਲਦੇ ਹਨ। ਜਿਨ੍ਹਾਂ ਲੋਕਾਂ ਦੇ ਵਿੱਚ ਖੂਨ ਦੀ ਕਮੀ ਹੁੰਦੀ ਹੈ, ਉਨ੍ਹਾਂ ਦੇ ਲਈ ਮੱਕੀ ਦੀ ਰੋਟੀ ਰਾਮਬਾਣ ਹੈ। ਸਰੀਰ ਵਿੱਚ ਅਨੀਮੀਆ ਨੂੰ ਠੀਕ ਕਰਨ ਲਈ ਮੱਕੀ ਦੀ ਰੋਟੀ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਕਣਕ ਤੋਂ ਐਲਰਜ਼ੀ ਹੁੰਦੀ ਹੈ, ਉਹ ਲੋਕ ਵੀ ਮੱਕੀ ਦੀ ਰੋਟੀ ਖਾ ਸਕਦੇ ਹਨ। ਕਣਕ ਦੀ ਰੋਟੀ ਨਾਲੋਂ ਮੱਕੀ ਦੀ ਰੋਟੀ ਹਜ਼ਮ ਕਰਨੀ ਸੌਖੀ ਹੁੰਦੀ ਹੈ। ਇਸ ਤੋਂ ਇਲਾਵਾ, ਇਸ ਵਿਚ ਮੌਜੂਦ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟੀਨ ਵਰਗੇ ਪੋਸ਼ਕ ਤੱਤ ਸਰੀਰ ਵਿਚ ਲਾਲ ਰਕਤਾਣੂਆਂ ਦੇ ਵਾਧੇ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ। ਸਰਦੀਆਂ ਵਿੱਚ ਇਮਿਊਨਿਟੀ ਕਮਜ਼ੋਰ ਹੋਣ ਕਾਰਨ ਲੋਕ ਜ਼ਿਆਦਾ ਬਿਮਾਰ ਹੋ ਜਾਂਦੇ ਹਨ। ਪਰ ਇਸ ਮੌਸਮ ਵਿੱਚ ਮੱਕੀ ਦਾ ਸੇਵਨ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰ ਸਕਦਾ ਹੈ ਅਤੇ ਤੁਹਾਨੂੰ ਬਿਮਾਰ ਹੋਣ ਤੋਂ ਬਚਾ ਸਕਦਾ ਹੈ। ਮੱਕੀ ਵਿੱਚ ਮੌਜੂਦ ਜ਼ਿੰਕ ਅਤੇ ਵਿਟਾਮਿਨ ਇਮਿਊਨਿਟੀ ਨੂੰ ਮਜ਼ਬੂਤ ਰੱਖਣ ਵਿੱਚ ਮਦਦ ਕਰਦੇ ਹਨ। ਸਰੀਰ ਨੂੰ ਗਰਮ ਰੱਖਣ ਲਈ ਗਰਮ ਸੁਭਾਅ ਵਾਲੀਆਂ ਚੀਜ਼ਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਮੱਕੀ ਦਾ ਸੁਭਾਅ ਗਰਮ ਹੁੰਦਾ ਹੈ, ਜਿਸ ਕਾਰਨ ਸਰੀਰ ਗਰਮ ਰਹਿੰਦਾ ਹੈ। ਮੱਕੀ ਵਿੱਚ ਮੌਜੂਦ ਫਾਈਬਰ ਸਹੀ ਪਾਚਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਵਿੱਚੋਂ ਹਾਨੀਕਾਰਕ ਤੱਤਾਂ ਨੂੰ ਬਾਹਰ ਕੱਢਦਾ ਹੈ। ਜਿਸ ਨਾਲ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਸਰਦੀਆਂ ਵਿੱਚ, ਖੁਰਾਕ ਵਿੱਚ ਤਬਦੀਲੀ ਅਤੇ ਘੱਟ ਸਰੀਰਕ ਗਤੀਵਿਧੀਆਂ ਦੇ ਕਾਰਨ ਬਲੱਡ ਸ਼ੂਗਰ ਵਧਣ ਦੀ ਸੰਭਾਵਨਾ ਵੱਧ ਜਾਂਦੀ ਹੈ। ਅਜਿਹੀ ਸਥਿਤੀ 'ਚ ਮੱਕੀ ਦਾ ਸੇਵਨ ਕਰਨਾ ਫਾਇਦੇਮੰਦ ਹੋ ਸਕਦਾ ਹੈ। ਮੱਕੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਇਨਸੁਲਿਨ ਸੰਤੁਲਨ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਜਿਸ ਨਾਲ ਖੂਨ 'ਚ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।