ਮੱਕੀ ਦੇ ਆਟੇ ਤੋਂ ਬਣੀਆਂ ਰੋਟੀਆਂ ਬਹੁਤ ਫਾਇਦੇਮੰਦ ਹੁੰਦੀਆਂ ਹਨ ਪਰ ਇਸ ਦੇ ਕਈ ਮਾੜੇ ਪ੍ਰਭਾਵ ਵੀ ਹੁੰਦੇ ਹਨ



ਕੁੱਝ ਲੋਕਾਂ ਨੂੰ ਇਸ ਰੋਟੀ ਨੂੰ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ



ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਖਾਣ ਨਾਲ ਕਈ ਸਿਹਤ ਲਾਭ ਹੁੰਦੇ ਹਨ



ਹਾਲਾਂਕਿ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਕੁੱਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ, ਨਹੀਂ ਤਾਂ ਇਸ ਦੇ ਮਾੜੇ ਪ੍ਰਭਾਵ ਹੋ ਸਕਦੇ ਹਨ



ਮੱਕੀ ਦੇ ਆਟੇ ਤੋਂ ਬਣੀਆਂ ਚੀਜ਼ਾਂ ਐਲਰਜੀ ਨੂੰ ਵਧਾ ਸਕਦੀਆਂ ਹਨ



ਇਸ ਨਾਲ ਚਮੜੀ 'ਤੇ ਧੱਫੜ ਪੈ ਜਾਂਦੇ ਹਨ ਅਤੇ ਖੁਜਲੀ ਅਤੇ ਜਲਨ ਮਹਿਸੂਸ ਹੋ ਸਕਦੀ ਹੈ



ਮੱਕੀ ਦੇ ਕਾਰਨ ਹੋਣ ਵਾਲੇ ਮਾੜੇ ਪ੍ਰਭਾਵ ਉਲਟੀਆਂ, ਚੱਕਰ ਆਉਣੇ, ਸਿਰ ਦਰਦ, ਜੀਅ ਕੱਚਾ ਹੋਣਾ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਨੂੰ ਵਧਾ ਸਕਦੇ ਹਨ



ਮੱਕੀ ਦੀ ਰੋਟੀ ਖਾਣ ਨਾਲ ਅਸਥਮਾ ਦੇ ਮਰੀਜ਼ਾਂ ਦੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ। ਇਸ ਨਾਲ ਉਨ੍ਹਾਂ ਦੇ ਲੱਛਣ ਵੱਧ ਜਾਂਦੇ ਹਨ



ਬਲੱਡ ਸ਼ੂਗਰ ਲੈਵਲ ਵੱਧ ਹੋਣ ਦੀ ਸੂਰਤ ਵਿੱਚ ਮੱਕੀ ਦੇ ਆਟੇ ਦੀਆਂ ਰੋਟੀਆਂ ਖਾਣ ਦੀ ਮਨਾਹੀ ਹੈ



ਕਿਉਂਕਿ ਇਸ ਵਿਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਇਸ ਦਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ