Mandy Takhar Shikhar Wedding: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਅਦਾਕਾਰਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਹੈ। ਇਸ ਵਿਚਾਲੇ ਮੈਂਡੀ ਦੇ ਵਿਆਹ ਦੀਆਂ ਰਸਮਾਂ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਹਲਦੀ ਰਸਮ ਤੋਂ ਬਾਅਦ ਅਦਾਕਾਰਾ ਦੀਆਂ ਹੋਰ ਵੀ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਦਰਅਸਲ, ਮੈਂਡੀ ਦੀਆਂ ਹੋਣ ਵਾਲੇ ਪਤੀ ਸ਼ਿਖਰ ਨਾਲ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਮੈਂਡੀ ਤੱਖਰ ਅਤੇ ਸ਼ਿਖਰ ਬੇਹੱਦ ਖਾਸ ਅਤੇ ਰੋਮਾਂਟਿਕ ਅੰਦਾਜ਼ ਵਿੱਚ ਵਿਖਾਈ ਦੇ ਰਹੇ ਹਨ। ਜਿਨ੍ਹਾਂ ਨੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਕਿਸੇ ਤਸਵੀਰ ਵਿੱਚ ਦੋਵੇਂ ਇੱਕ-ਦੂਜੇ ਦੇ ਗਲੇ ਮਿਲਦੇ ਨਜ਼ਰ ਆ ਰਹੇ ਹਨ, ਕਿਸੇ ਤਸਵੀਰ ਵਿੱਚ ਸ਼ਿਖਰ ਮੈਂਡੀ ਨੂੰ ਗੋਡਿਆਂ ਤੇ ਬੈਠ ਪਿਆਰ ਦਾ ਇਜ਼ਹਾਰ ਕਰਦੇ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਮੈਂਡੀ ਦੇ ਵਿਆਹ ਵਿੱਚ ਕੁਝ ਕਰੀਬੀ ਰਿਸ਼ਤੇਦਾਰਾਂ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਵੀ ਸ਼ਾਮਲ ਹੋਣਗੇ। ਜਿਨ੍ਹਾਂ ਦੇ ਘਰ ਵਿੱਚ ਮੈਂਡੀ ਖੁਦ ਵਿਆਹ ਦੇ ਕਾਰਡ ਦੇਣ ਪੁੱਜੀ ਸੀ। ਜਾਣਕਾਰੀ ਲਈ ਦੱਸ ਦੇਈਏ ਕਿ ਮੈਂਡੀ ਯੂ ਕੇ ਮੂਲ ਦੀ ਰਹਿਣ ਵਾਲੀ ਹੈ, ਹਾਲਾਂਕਿ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਹੈ। ਮੈਂਡੀ ਨੇ ਅਦਾਕਾਰੀ ਦੇ ਖੇਤਰ ‘ਚ ਆਪਣੀ ਵੱਖਰੀ ਪਛਾਣ ਕਾਇਮ ਕੀਤੀ। ਉਨ੍ਹਾਂ ਮੁੰਬਈ ਪਹੁੰਚ ਕਈ ਪ੍ਰੋਡਕਟਸ ਲਈ ਮਾਡਲਿੰਗ ਵਿੱਚ ਆਪਣਾ ਜਲਵਾ ਵਿਖਾਇਆ। ਵਰਕਫਰੰਟ ਦੀ ਗੱਲ ਕਰਿਏ ਤਾਂ ਮੈਂਡੀ ਨੇ ਕਈ ਪੰਜਾਬੀ ਫਿਲਮਾਂ ਵਿੱਚ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਉਸ ਦਾ ਕਿਊਟ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆਇਆ ।