Mandy Takhar On valentine's Day: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੰਝ ਚੁੱਕੀ ਹੈ।



ਉਸ ਦੇ ਵਿਆਹ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੇ ਹਨ।



ਦੱਸ ਦੇਈਏ ਕਿ ਵੈਲਨਟਾਈਨ ਡੇ ਮੌਕੇ ਮੈਂਡੀ ਵੱਲੋਂ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਸਰਪ੍ਰਾਈਜ਼ ਦਿੱਤਾ ਗਿਆ।



ਦਰਅਸਲ, ਅਦਾਕਾਰਾ ਨੇ ਆਪਣੇ ਪਤੀ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਨੂੰ ਪਿਆਰ ਭਰੇ ਦਿਨ ਦੀ ਵਧਾਈ ਦਿੱਤੀ।



ਮੈਂਡੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ, ਹੈਪੀ ਵੈਲਨਟਾਈਨ ਡੇ... ਹਸਬੈਂਡ...



ਅਦਾਕਾਰਾ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਹੀਆਂ ਹਨ। ਇਨ੍ਹਾਂ ਉੱਪਰ ਫਿਲਮੀ ਸਿਤਾਰੇ ਵੀ ਕਮੈਂਟ ਕਰ ਵਧਾਈਆਂ ਦੇ ਰਹੇ ਹਨ।



ਮੈਂਡੀ ਤੱਖਰ ਦਾ ਵਿਆਹ ਸ਼ੇਖਰ ਕੌਸ਼ਲ ਨਾਲ ਹੋਇਆ ਹੈ, ਹਾਲਾਂਕਿ ਉਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਉਪਲੱਬਧ ਨਹੀਂ ਹੈ।



ਦੱਸ ਦੇਈਏ ਕਿ ਮੈਂਡੀ ਦੇ ਵਿਆਹ ਉੱਪਰ ਕਰੀਬੀ ਰਿਸ਼ਤੇਦਾਰਾਂ ਤੋਂ ਇਲਾਵਾ ਪੰਜਾਬੀ ਫਿਲਮ ਜਗਤ ਦੇ ਕਈ ਸਿਤਾਰੇ ਸ਼ਾਮਲ ਹੋਏ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।



ਵਰਕਫਰੰਟ ਦੀ ਗੱਲ ਕਰਿਏ ਤਾਂ ਮੈਂਡੀ ਨੇ ਕਈ ਪੰਜਾਬੀ ਫਿਲਮਾਂ ਵਿੱਚ ਅਦਾਕਾਰੀ ਦਾ ਲੋਹਾ ਮਨਵਾਇਆ ਹੈ।



ਉਸ ਦਾ ਕਿਊਟ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆਇਆ।



Thanks for Reading. UP NEXT

ਮੈਂਡੀ ਤੱਖਰ ਦੇ ਵਿਆਹ ਦੀਆਂ Inside ਤਸਵੀਰਾਂ

View next story